Thursday, June 11, 2026
Google search engine
HomeCrimeਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ...

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ ‘ਤੇ ਕਾਬੂ

ਪੁਰਾਣਾ ਬਾਜ਼ਾਰ ਦੇ ਸੈਦਾਂ ਚੌਕ ‘ਚ ਇਕ ਹੌਜ਼ਰੀ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈl ਗਲੀਆਂ ਤੰਗ ਹੋਣ ਕਾਰਨ ਇਲਾਕਾ ਵਾਸੀਆਂ ਤੇ ਹੋਰ ਫੈਕਟਰੀ ਮਾਲਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ l ਦੇਰ ਰਾਤ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣੀ ਸ਼ੁਰੂ ਕੀਤੀl

ਲੁਧਿਆਣਾ ਦੇ ਪੁਰਾਣੇ ਬਾਜ਼ਾਰ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੀਤੀ ਦੇਰ ਰਾਤ ਉਥੋਂ ਦੀ ਇਕ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ l ਮੁਢਲੀ ਜਾਂਚ ਤੋਂ ਮਾਮਲਾ ਸ਼ਾਰਟ ਸਰਕਟ ਦਾ ਹੀ ਜਾਪਦਾ ਹੈl ਫਿਲਹਾਲ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ l

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪੁਰਾਣਾ ਬਾਜ਼ਾਰ ਦੇ ਸੈਦਾਂ ਚੌਕ ‘ਚ ਇਕ ਹੌਜ਼ਰੀ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈl ਗਲੀਆਂ ਤੰਗ ਹੋਣ ਕਾਰਨ ਇਲਾਕਾ ਵਾਸੀਆਂ ਤੇ ਹੋਰ ਫੈਕਟਰੀ ਮਾਲਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ l ਦੇਰ ਰਾਤ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣੀ ਸ਼ੁਰੂ ਕੀਤੀl ਰਸਤਾ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਹਾਦਸੇ ਵਾਲੀ ਥਾਂ ਤੇ ਪਹੁੰਚਣ ਲਈ ਖਾਸੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ l

ਤਿੰਨ ਘੰਟੇ ਦੀ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਨੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ l ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ‘ਚ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀl

ਉਧਰੋਂ ਇਸ ਮਾਮਲੇ ਵਿੱਚ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਇਲਾਕੇ ਦੀਆਂ ਕਈ ਥਾਵਾਂ ‘ਤੇ ਅੱਗ ਬੁਝਾਉਣ ਲਈ ਪਾਣੀ ਦੇ ਪੰਪ ਲਗਾਏ ਹੋਏ ਹਨ ਪਰ ਮੌਕੇ ‘ਤੇ ਕੋਈ ਵੀ ਪੰਪ ਕੰਮ ਨਹੀਂ ਆਇਆl ਇਲਾਕਾ ਵਾਸੀਆਂ ਦੇ ਮੁਤਾਬਕ ਪੰਪ ਚਾਲੂ ਹਾਲਤ ‘ਚ ਨਹੀਂ ਸਨ l ਫਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ, ਖੁਦਾ ਨ–ਖਾਸਤਾ ਜੇਕਰ ਅੱਗ ਫੈਲ ਜਾਂਦੀ ਤਾਂ ਇਹ ਬਹੁਤ ਵੱਡਾ ਹਾਦਸਾ ਹੋ ਸਕਦਾ ਸੀ ਕਿਉਂਕਿ ਤੰਗ ਇਲਾਕੇ ‘ਚ ਹੌਜ਼ਰੀਆਂ ਤੇ ਹੋਰ ਫੈਕਟਰੀਆਂ ਨਾਲੋਂ ਨਾਲ ਜੁੜੀਆਂ ਹੋਈਆਂ ਹਨ ਅਤੇ ਇਹ ਇਲਾਕਾ ਸੰਘਣੀ ਆਬਾਦੀ ਵਾਲਾ ਵੀ ਹੈ l

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments