Sunday, June 14, 2026
Google search engine
HomeDeshਅਕਾਲੀ ਦਲ ਦੀ 21 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ, ਭੂੰਦੜ ਹੋਣਗੇ...

ਅਕਾਲੀ ਦਲ ਦੀ 21 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ, ਭੂੰਦੜ ਹੋਣਗੇ ਚੇਅਰਮੈਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ 21 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਗਠਿਤ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ 21 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਗਠਿਤ ਕੀਤੀ ਹੈ। ਕਮੇਟੀ ਵਿਚ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤੇ ਗਏ ਹਨ। ਕਮੇਟੀ ਦੇ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ ਹੋਣਗੇ ਅਤੇ ਡਾ. ਦਲਜੀਤ ਸਿੰਘ ਚੀਮਾ ਇਸ ਕਮੇਟੀ ਮੈਂਬਰ ਸਕੱਤਰ ਹੋਣਗੇ। ਇਸਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ, ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਹਰਚਰਨ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ। ਜਦਕਿ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਤੇ ਪ੍ਰਧਾਨ ਲੀਗਲ ਵਿੰਗ, ਜ਼ਾਹਿਦਾ ਸੁਲੇਮਾਨ ਹਲਕਾ ਇੰਚਾਰਜ਼ ਮਲੇਰਕੋਟਲਾ, ਬੰਟੀ ਮਸੀਹ ਸੀਨੀਅਰ ਕ੍ਰਿਸ਼ਚਨ ਆਗੂ ਅਤੇ ਅਮਨ ਸੁਪਾਰੀਵਿੰਡ ਸੀਨੀਅਰ ਕ੍ਰਿਸ਼ਚਨ ਆਗੂ ਨੂੰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments