Tuesday, November 3, 2026
Google search engine
HomeDeshਕੱਲ੍ਹ ਸੰਗਰੂਰ ‘ਚ ਰਾਹੁਲ ਗਾਂਧੀ ਦੀ ਰੈਲੀ, 2027 ਚੋਣਾਂ ਲਈ ਕਾਂਗਰਸ ਦਾ...

ਕੱਲ੍ਹ ਸੰਗਰੂਰ ‘ਚ ਰਾਹੁਲ ਗਾਂਧੀ ਦੀ ਰੈਲੀ, 2027 ਚੋਣਾਂ ਲਈ ਕਾਂਗਰਸ ਦਾ ਰੋਡਮੈਪ ਹੋਵੇਗਾ ਪੇਸ਼

31 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਸੀ।

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਇਸੇ ਤਹਿਤ ਕਾਂਗਰਸ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਉਹ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਇਕਜੁੱਟ ਹੋ ਕੇ ਚੋਣ ਮੈਦਾਨ ‘ਚ ਉਤਰਨ ਤੇ ਜਿੱਤ ਦੇ ਟੀਚੇ ਨਾਲ ਕੰਮ ਕਰਨ ਦਾ ਸੰਦੇਸ਼ ਦੇਣਗੇ। ਇਸ ਦੇ ਨਾਲ ਹੀ ਪਾਰਟੀ ਦੀ ਅਗਲੀ ਚੋਣ ਰਣਨੀਤੀ ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵਾਂ ਰੋਡਮੈਪ ਵੀ ਪੇਸ਼ ਕੀਤਾ ਜਾ ਸਕਦਾ ਹੈ।

ਇਕਜੁੱਟਤਾ ਤੋਂ ਅੱਗੇ ਚੋਣੀ ਤਿਆਰੀਆਂ ‘ਤੇ ਹੋਵੇਗਾ ਜ਼ੋਰ

ਇਸ ਤੋਂ ਪਹਿਲਾਂ 28 ਫਰਵਰੀ ਨੂੰ ਬਰਨਾਲਾ ਵਿਖੇ ਹੋਈ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਧੜੇਬੰਦੀ ਛੱਡ ਕੇ ਇਕੱਠੇ ਕੰਮ ਕਰਨ ਦੀ ਸਲਾਹ ਦਿੱਤੀ ਸੀ। ਉਸ ਸਮੇਂ ਪਾਰਟੀ ਅੰਦਰੂਨੀ ਖਿੱਚੋਤਾਣ ਤੇ ਆਗੂਆਂ ਵਿਚਾਲੇ ਮਤਭੇਦਾਂ ਦਾ ਸਾਹਮਣਾ ਕਰ ਰਹੀ ਸੀ। ਹੁਣ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਇੰਚਾਰਜ ‘ਚ ਬਦਲਾਅ ਹੋ ਚੁੱਕਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਤੇ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਅਜਿਹੇ’ਚ ਸੰਗਰੂਰ ਰੈਲੀ ਦੌਰਾਨ ਪਾਰਟੀ ਦੀ ਇਕਜੁੱਟਤਾ ਦੇ ਨਾਲ-ਨਾਲ ਚੋਣਾਂ ਲਈ ਸਾਂਝੀ ਰਣਨੀਤੀ ਬਣਾਉਣ ‘ਤੇ ਵੀ ਧਿਆਨ ਦਿੱਤਾ ਜਾਵੇਗਾ।

2027 ਚੋਣਾਂ ਲਈ ਦਿੱਲੀ ‘ਚ ਹੋਈ ਅਹਿਮ ਮੀਟਿੰਗ

31 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ‘ਚ ਸਚਿਨ ਪਾਇਲਟ, ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੇ ਇੰਦਰ ਸਿੰਗਲਾ ਸਮੇਤ ਕਈ ਆਗੂ ਸ਼ਾਮਲ ਹੋਏ।
ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਸੰਗਠਨਾਤਮਕ ਤਾਲਮੇਲ ਤੇ ਪਾਰਟੀ ਦੀਆਂ ਚੋਣੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਵੱਲੋਂ ਚੋਣਾਂ ਸਮੂਹਿਕ ਲੀਡਰਸ਼ਿਪ ਹੇਠ ਲੜਨ ਦੀ ਰਣਨੀਤੀ ਅਪਣਾਉਣ ਦੀ ਗੱਲ ਵੀ ਸਾਹਮਣੇ ਆਈ ਹੈ।

ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਟੀਚਾ

ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਪੰਜਾਬ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸੂਬਾ ਪ੍ਰਧਾਨ ਪਰਗਟ ਸਿੰਘ ਤੇ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਸਮੇਤ ਕਈ ਆਗੂ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਚੁੱਕੇ ਹਨ। ਪਾਰਟੀ ਵੱਲੋਂ ਰੈਲੀ ‘ਚ ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਇਸ ਰਾਹੀਂ ਮਾਲਵਾ ਖੇਤਰ ‘ਚ ਪਾਰਟੀ ਦੀ ਤਾਕਤ ਦਿਖਾਉਣ ਤੇ ਵਰਕਰਾਂ ਨੂੰ ਚੋਣਾਂ ਲਈ ਸਰਗਰਮ ਕਰਨ ਦੀ ਯੋਜਨਾ ਹੈ। ਰੈਲੀ ਲਈ ਫਗੁਵਾਲਾ ਪਿੰਡ ਨੇੜੇ ਪ੍ਰਬੰਧ ਕੀਤੇ ਜਾ ਰਹੇ ਹਨ।

ਨਸ਼ੇ, ਕਾਨੂੰਨ ਵਿਵਸਥਾ ਤੇ ਬੇਰੁਜ਼ਗਾਰੀ ਦੇ ਮੁੱਦੇ ਚੁੱਕੇਗੀ ਕਾਂਗਰਸ

ਕਾਂਗਰਸ ਵੱਲੋਂ ਇਸ ਰੈਲੀ ਰਾਹੀਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਸ਼ਿਆਂ, ਕਾਨੂੰਨ ਵਿਵਸਥਾ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ ਤੇ ਹੋਰ ਜਨਤਕ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਂਗਰਸ ਆਗੂਆਂ ਨੇ ਪਹਿਲਾਂ ਵੀ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ, ਅਪਰਾਧ ਅਤੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਆ ਰਹੀਆਂ ਮੁਸ਼ਕਲਾਂ ‘ਤੇ ਸਵਾਲ ਚੁੱਕੇ ਹਨ। ਹੁਣ 4 ਨਵੰਬਰ ਦੀ ਰੈਲੀ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਚੋਣ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments