Tuesday, June 23, 2026
Google search engine
Homelatest Newsਜ਼ਮੀਨ-ਜਾਇਦਾਦ ਦੇ ਵਿਵਾਦ ‘ਚ ਨੌਜਵਾਨ ਦਾ ਕਤਲ? ਚਾਚੇ ਤੇ ਲੱਗੇ ਗੰਭੀਰ ਇਲਜ਼ਾਮ;...

ਜ਼ਮੀਨ-ਜਾਇਦਾਦ ਦੇ ਵਿਵਾਦ ‘ਚ ਨੌਜਵਾਨ ਦਾ ਕਤਲ? ਚਾਚੇ ਤੇ ਲੱਗੇ ਗੰਭੀਰ ਇਲਜ਼ਾਮ; ਪਰਿਵਾਰ ਦੀ ਮਨਜ਼ੂਰੀ ਤੋਂ ਬਿਨਾ ਅੰਤਿਮ ਸਸਕਾਰ

ਮ੍ਰਿਤਕ ਦੀ ਮਾਤਾ ਪ੍ਰਭਜੋਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਚਾਚੇ ਕੋਲ ਕੁੱਝ ਆਰਥਿਕ ਮਦਦ ਮੰਗਣ ਗਿਆ ਸੀ।

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਕਾਉਕੇ ‘ਚ ਇੱਕ ਨੌਜਵਾਨ ਦੀ ਸ਼ੱਕੀ ਮੌਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਤੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਜ਼ਮੀਨ ਤੇ ਜਾਇਦਾਦ ਦੇ ਲਾਲਚ ‘ਚ ਨੌਜਵਾਨ ਦਾ ਉਸ ਦੇ ਆਪਣੇ ਚਾਚੇ ਵੱਲੋਂ ਕਤਲ ਕੀਤਾ ਗਿਆ ਹੈ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਮੌਤ ਤੋਂ ਬਾਅਦ ਬਿਨਾਂ ਮਾਂ ਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਦੀ ਉਡੀਕ ਕੀਤੇ ਜਲਦਬਾਜ਼ੀ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਮ੍ਰਿਤਕ ਦੀ ਮਾਤਾ ਪ੍ਰਭਜੋਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਚਾਚੇ ਕੋਲ ਕੁੱਝ ਆਰਥਿਕ ਮਦਦ ਮੰਗਣ ਗਿਆ ਸੀ। ਉਸ ਨੇ ਇਲਜ਼ਾਮ ਲਗਾਇਆ ਕਿ ਉੱਥੇ ਪਹਿਲਾਂ ਉਸ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ ਤੇ ਬਾਅਦ ‘ਚ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪ੍ਰਭਜੋਤ ਕੌਰ ਨੇ ਕਿਹਾ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਫਾਹਾ ਲਗਾ ਕੇ ਆਤਮਹੱਤਿਆ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਇਲਜ਼ਾਮ ਲਗਾਇਆ ਕਿ ਪਰਿਵਾਰ ਨੂੰ ਸੂਚਿਤ ਕੀਤੇ ਬਿਨਾਂ ਹੀ ਸ਼ਾਮ ਸਮੇਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਤਾ ਨੇ ਕਿਹਾ ਕਿ ਨਾ ਤਾਂ ਉਸ ਦੀ ਉਡੀਕ ਕੀਤੀ ਗਈ ਤੇ ਨਾ ਹੀ ਹੋਰ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕਰਕੇ ਸੰਭਾਵਿਤ ਸਬੂਤਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪ੍ਰਭਜੋਤ ਕੌਰ ਨੇ ਇਹ ਵੀ ਇਲਜ਼ਾਮ ਲਗਾਇਆ ਕਿ 30 ਅਪ੍ਰੈਲ, 2025 ਨੂੰ ਉਸ ਦੇ ਪਤੀ ਦੀ ਵੀ ਸ਼ੱਕੀ ਹਾਲਾਤਾਂ ‘ਚ ਮੌਤ ਹੋਈ ਸੀ, ਜਿਸ ਬਾਰੇ ਵੀ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਹੁਣ ਪੁੱਤਰ ਦੀ ਮੌਤ ਤੋਂ ਬਾਅਦ ਉਹ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਭਾਵੁਕ ਹੋ ਕੇ ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜ਼ਮੀਨ ਜਾਂ ਜਾਇਦਾਦ ਨਹੀਂ ਚਾਹੀਦੀ, ਸਗੋਂ ਆਪਣੇ ਪੁੱਤਰ ਲਈ ਇਨਸਾਫ਼ ਚਾਹੀਦਾ ਹੈ।
ਇਸ ਮਾਮਲੇ ਸਬੰਧੀ ਵਾਲਮੀਕੀ ਆਸ਼ਰਮ ਦੇ ਚੇਅਰਮੈਨ ਮਨੋਜ ਸਿੰਘ ਭੱਟੀ ਵੀ ਪਰਿਵਾਰ ਦੇ ਹੱਕ ‘ਚ ਸਾਹਮਣੇ ਆਏ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪਰਿਵਾਰ ਵੱਲੋਂ ਦਿੱਤੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਤੇ ਮਾਂ ਦੇ ਬਿਆਨ ਦਰਜ ਕਰਨ ਦੀ ਬਜਾਏ ਕੇਸ ਨੂੰ ਆਤਮਹੱਤਿਆ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਨਿਰਪੱਖ ਜਾਂਚ ਕਰਕੇ ਕਤਲ ਦਾ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਪਰਿਵਾਰ ਤੇ ਸਮਾਜਿਕ ਆਗੂਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਸਾਰੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਜੇਕਰ ਕਤਲ ਸਾਬਤ ਹੁੰਦਾ ਹੈ ਤਾਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ ਪੁਲਿਸ ਦਾ ਪੱਖ ਸਾਹਮਣੇ ਆਉਣਾ ਹਾਲੇ ਬਾਕੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਦੱਸੀ ਜਾ ਰਹੀ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨਾਲ਼ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮੀਡਿਆ ਨਾਲ ਗੱਲਬਾਤ ਕਰਨਾ ਮੁਨਾਸਿਬ ਨਹੀਂ ਸਮਝਿਆ ਕਿਹਾ ਕਿ ਉੱਚ ਅਧਿਕਾਰੀ ਇ ਸਦੇ ਬਾਰੇ ਜਾਣਕਾਰੀ ਦੇਣਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments