Tuesday, April 28, 2026
Google search engine
HomeCrimeਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਆਲੂਆਂ ਦੇ ਸਟੋਰ ਨੇੜਿਓਂ ਬਰਾਮਦ...

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਆਲੂਆਂ ਦੇ ਸਟੋਰ ਨੇੜਿਓਂ ਬਰਾਮਦ ਹੋਈ ਲਾਸ਼

ਪਿੰਡ ਵਾਸੀਆਂ ਨੇ ਦੱਸਿਆ ਕਿ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਕਾਫੀ ਸਮੇਂ ਤੋਂ ਆਪਣੇ ਨਾਨਕਿਆਂ ਘਰ ਰਹਿ ਰਿਹਾ ਸੀ। ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਗਈ ਹੈ। ਵਾਰਸਾਂ ਦੇ ਬਿਆਨਾਂ ਉਪਰਾਂਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 ਸ਼ਹਿਰ ’ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੰਗ ਅਰਾਈਆ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਤਲਵਣ ਰੋਡ ’ਤੇ ਆਲੂਆਂ ਦੇ ਸਟੋਰ ਨੇੜਿਓਂ 27-28 ਸਾਲਾ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਲਾਸ਼ ਨੇੜੇ ਟੀਕਾ ਲਾਉਣ ਵਾਲੀ ਸਰਿੰਜ, ਇਕ ਮੋਬਾਈਲ ਫੋਨ , ਭੁਜੀਏ ਦਾ ਪੈਕਟ ਤੇ ਬੀੜੀਆਂ ਦਾ ਬੰਡਲ ਪਿਆ ਸੀ। ਫੋਨ ਰਾਹੀਂ ਹੀ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਪਰਿਵਾਰ ਨੇ ਆ ਕੇ ਪਛਾਣ ਕੀਤੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਕਾਫੀ ਸਮੇਂ ਤੋਂ ਆਪਣੇ ਨਾਨਕਿਆਂ ਘਰ ਰਹਿ ਰਿਹਾ ਸੀ। ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਗਈ ਹੈ। ਵਾਰਸਾਂ ਦੇ ਬਿਆਨਾਂ ਉਪਰਾਂਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments