Wednesday, September 2, 2026
Google search engine
HomeDeshਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ 'ਚ ਲੜਨ ਲਈ ਮਜਬੂਰ, ਪਰਨੀਤ ਕੌਰ...

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ‘ਚ ਲੜਨ ਲਈ ਮਜਬੂਰ, ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਮਦਦ ਲਈ ਅਪੀਲ ਕਰਦਿਆਂ ਪਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜਬੂਰ ਕੀਤਾ ਹੈ।”

ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ।

ਮਦਦ ਲਈ ਅਪੀਲ ਕਰਦਿਆਂ ਪਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜਬੂਰ ਕੀਤਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਿਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ।”

ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments