Monday, November 2, 2026
Google search engine
HomeDeshਪਰਵਿੰਦਰ ਸਿੰਘ ਝੋਟਾ ਲਈ ਮੋਰਚੇ ਦਾ ਅੱਜ 21ਵਾਂ ਦਿਨ, ਪਰਿਵਾਰ ਵੱਲੋਂ ਸੰਘਰਸ਼...

ਪਰਵਿੰਦਰ ਸਿੰਘ ਝੋਟਾ ਲਈ ਮੋਰਚੇ ਦਾ ਅੱਜ 21ਵਾਂ ਦਿਨ, ਪਰਿਵਾਰ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ।

ਐਤਵਾਰ ਨੂੰ 20ਵੇਂ ਦਿਨ ਵੀ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਨਹੀਂ ਹੋ ਸਕਿਆ। ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਆਪਣੀਆਂ ਕੁਝ ਮੰਗਾਂ ‘ਤੇ ਅੜਿਆ ਹੋਇਆ ਹੈ।

ਮੰਗਾਂ ਪੂਰੀਆਂ ਹੋਣ ਤੱਕ ਨਹੀਂ ਕਰਨਗੇ ਅੰਤਿਮ ਸਸਕਾਰ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਸੰਘਰਸ਼ ਕਈ ਮਹੀਨਿਆਂ ਤੱਕ ਚੱਲੇ, ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਹੀ ਗੱਲਬਾਤ ਕੀਤੀ ਜਾਵੇਗੀ ਨਹੀਂ ਤਾਂ ਸਰਕਾਰ ਨਾਲ ਕੋਈ ਸੰਵਾਦ ਨਹੀਂ ਹੋਵੇਗਾ।

ਨੌਜਵਾਨਾਂ ਦੀ ਰਿਹਾਈ ਅਤੇ ਕੇਸ ਰੱਦ ਕਰਨ ਦੀ ਮੰਗ

ਭੀਮ ਸਿੰਘ ਨੇ ਪੋਸਟਰ ਪਾੜਨ ਦੇ ਮਾਮਲਿਆਂ ‘ਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਬੁਢਲਾਡਾ ‘ਚ ਕਥਿਤ ਨਸ਼ਾ ਕਰਦੇ ਫੜੇ ਗਏ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਰੱਖੀ ਗਈ ਹੈ। ਉਨ੍ਹਾਂ ਬੁਢਲਾਡਾ ‘ਚ ਨੌਜਵਾਨਾਂ ਖ਼ਿਲਾਫ਼ ਭੰਨਤੋੜ ਦੇ ਦੋਸ਼ਾਂ ਤਹਿਤ ਦਰਜ ਕੀਤੇ ਗਏ ਮਾਮਲਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਵੀ ਕੀਤੀ ਹੈ।

ਸੰਘਰਸ਼ ਜਾਰੀ ਰੱਖਣ ਦਾ ਐਲਾਨ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਇਲਾਕੇ ‘ਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments