ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਗੱਭਰ ਸਿੰਘ ਨੂੰ ਪਹਿਲਾਂ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਬੁਲਟਪਰੂਫ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਸੀ।
ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਭਰ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਕੁਰਾਲੀ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ ਚੱਲਦੀ ਗੱਡੀ ‘ਤੇ ਫਾਇਰ ਕੀਤਾ। ਹਮਲੇ ਦੌਰਾਨ ਐੱਸਐੱਚਓ ਦੀ ਸਕਾਰਪੀਓ ਗੱਡੀ ਦੇ ਸ਼ੀਸ਼ੇ ਟੁੱਟ ਗਏ। ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਗੱਭਰ ਸਿੰਘ ਨੂੰ ਪਹਿਲਾਂ ਵੀ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਬੁਲਟਪਰੂਫ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਸੀ।
ਇਸ ਬਾਰੇ ਅਜੇ ਪੁਲਿਸ ਤਫ਼ਤੀਸ਼ ਕਰ ਰਹੀ ਹੈ। ਅਣਪਛਾਤੇ ਹਮਲਾਵਰਾਂ ਖਿਲਾਫ਼ ਰੋਪੜ ਦੇ ਕੁਰਾਲੀ ਅਤੇ ਰੋਪੜ ਦੇ ਵਿਚਕਾਰ ਪੈਂਦੇ ਸਿੰਘ ਭਗਵੰਤਪੁਰਾ ਥਾਣੇ ‘ਚ ਇਰਾਦਾ-ਕਤਲ ਕੇਸ ਦਰਜ ਕੀਤਾ ਗਿਆ ਹੈ।





