Friday, October 16, 2026
Google search engine
Homelatest Newsਪੰਜਾਬ ਭਰ ‘ਚ ਅੱਜ ਵੀ ਬਾਰਿਸ਼ ਦੀ ਸੰਭਾਵਨਾ, 2 ਜ਼ਿਲ੍ਹਿਆਂ ‘ਚ ਅਲਰਟ;...

ਪੰਜਾਬ ਭਰ ‘ਚ ਅੱਜ ਵੀ ਬਾਰਿਸ਼ ਦੀ ਸੰਭਾਵਨਾ, 2 ਜ਼ਿਲ੍ਹਿਆਂ ‘ਚ ਅਲਰਟ; ਜਾਣੋ ਮੌਸਮ ਦਾ ਹਾਲ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.4 ਡਿਗਰੀ ਰਿਹਾ।
ਪੰਜਾਬ ਦੇ 2 ਜ਼ਿਲ੍ਹਿਆਂ- ਪਠਾਨਕੋਟ ਤੇ ਹੁਸ਼ਿਆਰਪੁਰ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ
ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 20,21 ਤੇ 22 ਅਗਸਤ ਨੂੰ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ 3 ਦਿਨਾਂ ਦੌਰਾਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.4 ਡਿਗਰੀ ਰਿਹਾ।
ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 34.4
ਚੰਡੀਗੜ੍ਹ (ਏਅਰਪੋਰਟ) 33.1
ਅੰਮ੍ਰਿਤਸਰ 34.9
ਲੁਧਿਆਣਾ 33.4
ਪਟਿਆਲਾ 35.2
ਪਠਾਨਕੋਟ 33.5
ਬਠਿੰਡਾ 35.5
ਗੁਰਦਾਸਪੁਰ 33.7
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 32.5
ਬਠਿੰਡਾ (ਏਅਰਪੋਰਟ) 37.4
ਫਤਿਹਗੜ੍ਹ ਸਾਹਿਬ 32.7
ਫਿਰੋਜ਼ਪੁਰ 36
ਹੁਸ਼ਿਆਰਪੁਰ 32.5
ਜਲੰਧਰ 33
ਮੁਹਾਲੀ 33.6
ਪਠਾਨਕੋਟ KVK 33.5
ਥੀਨ ਡੈਮ (ਪਠਾਨਕੋਟ) 32.4
ਰੌਣੀ (ਪਟਿਆਲਾ) 33.1
ਭਾਖੜਾ ਡੈਮ (ਰੂਪਨਗਰ) 35.6
ਸੰਗਰੂਰ 32.3
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments