Thursday, October 15, 2026
Google search engine
HomeDeshਹਰਿਮੰਦਰ ਸਾਹਿਬ ਪਹੁੰਚੇ ਪਰਗਟ ਸਿੰਘ ਤੇ ਸਚਿਨ ਪਾਇਲਟ, ਲਿਆ ਗੁਰੂ ਸਾਹਿਬ ਦਾ...

ਹਰਿਮੰਦਰ ਸਾਹਿਬ ਪਹੁੰਚੇ ਪਰਗਟ ਸਿੰਘ ਤੇ ਸਚਿਨ ਪਾਇਲਟ, ਲਿਆ ਗੁਰੂ ਸਾਹਿਬ ਦਾ ਆਸ਼ੀਰਵਾਦ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਆਪਣੇ ਸਾਥੀ ਆਗੂਆਂ ਸਮੇਤ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਨਵੀਂ ਜ਼ਿੰਮੇਵਾਰੀ ਮਿਲਣ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਦੇ ਉਦੇਸ਼ ਨਾਲ ਕਾਂਗਰਸ ਦਾ ਇਹ ਵਫ਼ਦ ਸ੍ਰੀ ਦਰਬਾਰ ਸਾਹਿਬ ਪਹੁੰਚਿਆ।
ਇਸ ਤੋਂ ਪਹਿਲਾ ਪਰਗਟ ਸਿੰਘ ਤੇ ਸਚਿਨ ਪਾਇਲਟ ਦਾ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਅੰਮ੍ਰਿਤਸਰ ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਪੋਰਟ ਤੋਂ ਸਚਿਨ ਪਾਇਲਟ ਗੱਡੀ ਚਲਾਉਂਦੇ ਹੋਏ ਨਜ਼ਰ ਆਏ, ਜਦਕਿ ਪਰਗਟ ਸਿੰਘ ਉਨ੍ਹਾਂ ਨਾਲ ਦੀ ਸੀਟ ‘ਤੇ ਬੈਠੇ ਹੋਏ ਸਨ।
ਹਰਿਮੰਦਰ ਸਾਹਿਬ ਪਹੁੰਚੇ ਪਰਗਟ ਸਿਂਘ ਨੇ ਪੱਤਰਕਾਰਾਂ ਤੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਇੱਥੇ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਕਰਨ ਨਹੀਂ ਆਏ, ਸਗੋਂ ਸਿਰਫ਼ ਪਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਾਂਗਰਸ ਨਾ ਤਾਂ ਕਦੇ ਨਫ਼ਰਤ ਦੀ ਰਾਜਨੀਤੀ ਤੇ ਚੱਲੀ ਹੈ ਤੇ ਨਾ ਹੀ ਟਕਰਾਅ ਦੀ ਰਾਜਨੀਤੀ ‘ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਪੂਰੀ ਤਰ੍ਹਾਂ ਧਾਰਮਿਕ ਸ਼ਰਧਾ, ਸ਼ੁਕਰਾਨੇ ਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਦਾ ਹੈ।
ਜਦੋਂ ਮੀਡੀਆ ਕਰਮੀਆਂ ਨੇ ਰਾਜਨੀਤਿਕ ਸਵਾਲਾਂ ਤੇ ਆਉਣ ਵਾਲੀ ਰਣਨੀਤੀ ਬਾਰੇ ਪੁੱਛਿਆ ਤਾਂ ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਪਵਿੱਤਰ ਸਥਾਨ ਤੇ ਰਾਜਨੀਤੀ ਦੀਆਂ ਗੱਲਾਂ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਤੇ ਪਾਰਟੀ ਦੀਆਂ ਅਗਲੀਆਂ ਗਤੀਵਿਧੀਆਂ ਬਾਰੇ ਇੱਕ-ਦੋ ਦਿਨ ਬਾਅਦ ਗੱਲ ਕੀਤੀ ਜਾਵੇਗੀ, ਕਿਉਂਕਿ ਅੱਜ ਉਹ ਇੱਕ ਨਿਮਾਣੇ ਸਿੱਖ ਵਜੋਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਆਏ ਹਨ।
ਪਾਰਟੀ ਦੇ ਅੰਦਰ ਇਕਜੁੱਟਤਾ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਉਨ੍ਹਾਂ ਸਾਰੇ ਧਾਰਮਿਕ ਸਥਾਨਾਂ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਦੀ ਗੱਲ ਦੁਹਰਾਈ ਤੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਹੀ ਉਹ ਪੰਜਾਬ ਅਤੇ ਲੋਕਾਂ ਦੀ ਸੇਵਾ ਦਾ ਰਾਹ ਅੱਗੇ ਵਧਾਉਣਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments