Tuesday, June 9, 2026
Google search engine
Homelatest NewsFaridkot ਦੇ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਰੁੜ੍ਹਿਆ 14 ਸਾਲਾ ਮਾਸੂਮ, ਪੁਲਿਸ...

Faridkot ਦੇ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਰੁੜ੍ਹਿਆ 14 ਸਾਲਾ ਮਾਸੂਮ, ਪੁਲਿਸ ਅਤੇ ਗੋਤਾਖੋਰਾਂ ਵੱਲੋ ਭਾਲ ਜਾਰੀ

ਸਰਹਿੰਦ ਨਹਿਰ ਵਿੱਚ ਨਹਾਉਂਦੇ ਸਮੇਂ 14 ਸਾਲਾ ਇੱਕ ਸਕੂਲੀ ਵਿਦਿਆਰਥੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ।

ਫਰੀਦਕੋਟ ਦੇ ਮਚਾਕੀ ਮੱਲ ਸਿੰਘ ਵਾਲੇ ਪੁਲ ਨੇੜੇ ਵੀਰਵਾਰ ਦੁਪਹਿਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਸਰਹਿੰਦ ਨਹਿਰ ਵਿੱਚ ਨਹਾਉਂਦੇ ਸਮੇਂ 14 ਸਾਲਾ ਇੱਕ ਸਕੂਲੀ ਵਿਦਿਆਰਥੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ, ਪਰਿਵਾਰਕ ਮੈਂਬਰ ਅਤੇ ਗੋਤਾਖੋਰਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬੱਚੇ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਨਹਿਰ ਵਿੱਚ ਰੁੜ੍ਹੇ ਵਿਦਿਆਰਥੀ ਦੀ ਪਛਾਣ ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ ਦੇ ਰਹਿਣ ਵਾਲੇ ਨੀਰਜ ਬਜਾਜ ਉਰਫ਼ ਸਹਿਜ ਵਜੋਂ ਹੋਈ ਹੈ। ਅੱਠਵੀਂ ਜਮਾਤ ਦਾ ਵਿਦਿਆਰਥੀ ਨੀਰਜ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਆਪਣੇ ਕੁਝ ਦੋਸਤਾਂ ਨਾਲ ਮਚਾਕੀ ਮੱਲ ਸਿੰਘ ਵਾਲੇ ਪੁਲ ਨੇੜੇ ਖੇਡਣ ਅਤੇ ਭਿਆਨਕ ਗਰਮੀ ਤੋਂ ਰਾਹਤ ਪਾਉਣ ਲਈ ਨਹਿਰ ਵਿੱਚ ਨਹਾਉਣ ਲਈ ਗਿਆ ਸੀ।

ਲੋਕਾਂ ਨੇ ਬਚਾਉਣ ਦੀ ਕੋਸ਼ਿਸ਼ ਕੀਤੀ

ਚਸ਼ਮਦੀਦਾਂ ਅਨੁਸਾਰ, ਜਦੋਂ ਨੀਰਜ ਨਹਿਰ ਵਿੱਚ ਨਹਾ ਰਿਹਾ ਸੀ ਤਾਂ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਾਣੀ ਦੀ ਲਪੇਟ ਵਿੱਚ ਆ ਗਿਆ। ਉਸ ਦੇ ਦੋਸਤਾਂ ਵੱਲੋਂ ਰੌਲਾ ਪਾਉਣ ‘ਤੇ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉਸ ਨੂੰ ਬਚਾਉਣ ਦੀ ਜੱਦੋ-ਜਹਿਦ ਕੀਤੀ। ਹਾਲਾਂਕਿ, ਨਹਿਰ ਵਿੱਚ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਨੀਰਜ ਦੇਖਦੇ ਹੀ ਦੇਖਦੇ ਅੱਖਾਂ ਤੋਂ ਓਹਲੇ ਹੋ ਗਿਆ ਅਤੇ ਲੋਕਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਪੁਲਿਸ ਅਤੇ ਗੋਤਾਖੋਰਾਂ ਵੱਲੋਂ ਭਾਲ ਜਾਰੀ

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਵਿਦਿਆਰਥੀ ਨੂੰ ਲੱਭਣ ਲਈ ਪੇਸ਼ੇਵਰ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ। ਨਹਿਰ ਦੇ ਕਿਨਾਰਿਆਂ ਅਤੇ ਅਗਲੇ ਇਲਾਕਿਆਂ ਵਿੱਚ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ, ਪਰ ਅਜੇ ਤੱਕ ਨੀਰਜ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਪੁਲਿਸ ਦਾ ਬਿਆਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਰੀਦਕੋਟ ਦੇ ਐੱਸ.ਐੱਚ.ਓ. ਰਾਜਵੰਤ ਨੇ ਦੱਸਿਆ ਕਿ ਪੁਲਿਸ ਟੀਮ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਵਿੱਚ ਜੁਟ ਗਈ ਸੀ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਬੱਚੇ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments