Thursday, June 18, 2026
Google search engine
HomeCrimeMajitha ਜ਼ਹਿਰੀਲੀ ਸ਼ਰਾਬ ਕਾਂਡ ‘ਚ 25 ਮੌਤਾਂ, ਮੁਲਜ਼ਮਾਂ ਨੇ ਸਾਬਣ ਬਣਾਉਣ ਦੇ...

Majitha ਜ਼ਹਿਰੀਲੀ ਸ਼ਰਾਬ ਕਾਂਡ ‘ਚ 25 ਮੌਤਾਂ, ਮੁਲਜ਼ਮਾਂ ਨੇ ਸਾਬਣ ਬਣਾਉਣ ਦੇ ਬਹਾਨੇ ਮੰਗਵਾਇਆ ਸੀ ਮੀਥੇਨੌਲ

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 25 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਹੈ।

ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 25 ਤੱਕ ਪਹੁੰਚ ਗਈ ਹੈ। ਜਦੋਂ ਕਿ 10 ਲੋਕਾਂ ਦੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 18 ਲੋਕਾਂ ਖ਼ਿਲਾਫ਼ ਕਤਲ ਅਤੇ ਆਬਕਾਰੀ ਦਾ ਮਾਮਲਾ ਦਰਜ ਕੀਤਾ ਹੈ ਅਤੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
ਮਜੀਠਾ ਜ਼ਹਿਰਿਲੀ ਸ਼ਰਾਬ ਕਾਂਡ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਮੁਲਜ਼ਮ ਪਿਓ-ਪੁੱਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਨੂੰ ਪੰਜ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋਵਾਂ ਨੂੰ ਦਿੱਲੀ ਦੇ ਮਾਡਲ ਟਾਊਨ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਪਿਓ-ਪੁੱਤ ਵੱਲੋਂ ਹੀ ਪੰਜਾਬ ਵਿੱਚ ਮਿਥਨੋਲ ਸਪਲਾਈ ਕੀਤੀ ਜਾਂਦੀ ਸੀ।

ਸਾਬਣ ਬਣਾਉਣ ਦੇ ਬਹਾਨੇ ਮੰਗਵਾਇਆ ਸੀ ਮੀਥੇਨੌਲ

ਲੁਧਿਆਣਾ ਵਿੱਚ ਫੜੇ ਗਏ ਸਾਹਿਬ ਕੈਮੀਕਲਜ਼ ਦੇ ਮਾਲਕ ਅਤੇ ਉਸ ਦੇ ਪੁੱਤਰ ਤੋਂ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਦੋਸ਼ੀ ਸਾਹਿਬ ਸਿੰਘ ਨੇ ਲੁਧਿਆਣਾ ਦੇ ਸੁੱਖ ਐਨਕਲੇਵ ਵਿੱਚ ਸਥਿਤ ਸਾਹਿਲ ਕੈਮੀਕਲਜ਼ ਦੇ ਮਾਲਕਾਂ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਤੋਂ 50 ਲੀਟਰ ਮੀਥੇਨੌਲ ਮੰਗਵਾਇਆ ਸੀ। ਪੰਕਜ ਅਤੇ ਅਰਵਿੰਦ ਨੇ ਪੁਲਿਸ ਨੂੰ ਦੱਸਿਆ ਹੈ ਕਿ ਦੋਸ਼ੀ ਨੇ ਸਾਬਣ ਬਣਾਉਣ ਦੇ ਨਾਮ ‘ਤੇ ਉਨ੍ਹਾਂ ਤੋਂ ਇਹ ਮੀਥੇਨੌਲ ਮੰਗਿਆ ਸੀ, ਪਰ ਉਸ ਨੇ ਇਸ ਦੀ ਵਰਤੋਂ ਸ਼ਰਾਬ ਬਣਾਉਣ ਲਈ ਕੀਤੀ।
ਦੋਵਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦਾ ਆਬਕਾਰੀ ਵਿਭਾਗ ਅਤੇ ਈਟੀਓ-ਜੀਐਸਟੀ ਵੀ ਸਰਗਰਮ ਹੋ ਗਏ ਹਨ। ਸਾਹਿਬ ਕੈਮੀਕਲਜ਼ ਦਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ। ਉਹ ਹਰ ਉਸ ਵਿਅਕਤੀ ਦੇ ਵੇਰਵੇ ਇਕੱਠੇ ਕਰ ਰਹੇ ਹਨ ਜੋ ਸਾਹਿਬ ਕੈਮੀਕਲਜ਼ ਤੋਂ ਮੀਥੇਨੌਲ ਖਰੀਦਦਾ ਸੀ।

ਮੌਤਾਂ ਦਾ ਅੰਕੜਾ 25 ਪਹੁੰਚਿਆ

ਸਿਹਤ ਵਿਭਾਗ ਦੀਆਂ ਟੀਮਾਂ ਦੀਆਂ ਮੁਸ਼ਕਲਾਂ ਅਜੇ ਵੀ ਘੱਟ ਨਹੀਂ ਹੋਈਆਂ ਹਨ। ਜ਼ਹਿਰੀਲੀ ਸ਼ਰਾਬ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ 25 ਪਹੁੰਚ ਗਈ ਹੈ। ਦੱਸ ਦਈਏ ਕਿ ਚਿੰਤਾ ਦੀ ਗੱਲ੍ਹ ਇਹ ਹੈ ਕਿ 10 ਲੋਕਾਂ ਦੀ ਹਾਲਤ ਹਾਲੇ ਨਾਜ਼ੁਕ ਬਣੀ ਹੋਈ ਹੈ।
ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਬੁੱਧਵਾਰ ਨੂੰ ਇਲਾਕੇ ਵਿੱਚ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਡਾਕਟਰੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਜੇਕਰ ਕਿਸੇ ਵਿਅਕਤੀ ਵਿੱਚ ਮਾਮੂਲੀ ਜਿਹੇ ਲੱਛਣ ਵੀ ਦਿਖਾਈ ਦਿੰਦੇ ਹਨ, ਤਾਂ ਉਸ ਨੂੰ ਵੀ ਜਾਂਚ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments