Wednesday, September 9, 2026
Google search engine
HomeCrimeLudhiana ‘ਚ 3 ਮਹੀਨੇ ਦੀ ਗਰਭਵਤੀ ਮਹਿਲਾ ਦੀ ਮੌਤ, ਕਬੱਡੀ ਖਿਡਾਰੀ ਪਤੀ...

Ludhiana ‘ਚ 3 ਮਹੀਨੇ ਦੀ ਗਰਭਵਤੀ ਮਹਿਲਾ ਦੀ ਮੌਤ, ਕਬੱਡੀ ਖਿਡਾਰੀ ਪਤੀ ‘ਤੇ ਲੱਗਿਆ ਕਤਲ ਕਰਨ ਦਾ ਇਲਜ਼ਾਮ

ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਤੋਂ ਹੀ ਹਰਪ੍ਰੀਤ ਨੂੰ ਘਰੇਲੂ ਝਗੜੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਲੁਧਿਆਣਾ ਜ਼ਿਲ੍ਹੇ ਦੇ ਮੁੱਲਾਂਪੁਰ ਦਾਖਾ ਨੇੜਲੇ ਪਿੰਡ ਬੁਰਜ ਲਿੱਟਾਂ ‘ਚ ਤਿੰਨ ਮਹੀਨੇ ਦੀ ਗਰਭਵਤੀ 25 ਸਾਲਾ ਮਹਿਲਾ ਹਰਪ੍ਰੀਤ ਕੌਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਇਸ ਘਟਨਾ ਨਾਲ ਉਸ ਦੀ ਕੁੱਖ ‘ਚ ਪਲ ਰਹੇ ਬੱਚੇ ਦੀ ਵੀ ਮੌਤ ਹੋ ਗਈ। ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ਤੇ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ ਤੇ ਉਸ ਦੇ ਦਾਦੇ ਸਹੁਰੇ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ ਹਰਪ੍ਰੀਤ ਕੌਰ ਵਾਸੀ ਪਿੰਡ ਘੁੰਗਰਾਣਾ, ਅਹਿਮਦਗੜ੍ਹ ਮੰਡੀ ਦੀ ਰਹਿਣ ਵਾਲੀ ਸੀ। ਉਸ ਦਾ ਵਿਆਹ ਸਤੰਬਰ 2025 ਨੂੰ ਬੁਰਜ ਲਿੱਟਾਂ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਨਾਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ ਸਿੰਘ ਪੰਜਾਬ ਪੱਧਰ ਦਾ ਕਬੱਡੀ ਖਿਡਾਰੀ ਹੈ।
ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਤੋਂ ਹੀ ਹਰਪ੍ਰੀਤ ਨੂੰ ਘਰੇਲੂ ਝਗੜੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੜਕੀ ਪਿਤਾ ਜਗਤਾਰ ਸਿੰਘ ਅਨੁਸਾਰ ਪਤੀ ਉਸ ਨੂੰ ਦਹੇਜ ਤੇ ਪੈਸਿਆਂ ਨੂੰ ਲੈ ਕੇ ਤੰਗ ਪਰੇਸ਼ਾਨ ਕਰਦਾ ਸੀ ਤੇ ਕਈ ਵਾਰ ਧਮਕੀਆਂ ਵੀ ਦਿੰਦਾ ਸੀ। ਇਸੇ ਘਰੇਲੂ ਵਿਵਾਦ ਦੇ ਚੱਲਦਿਆਂ ਹਰਪ੍ਰੀਤ ਕੁਝ ਦਿਨ ਪਹਿਲਾਂ ਆਪਣੇ ਪੇਕੇ ਘਰ ਅਹਿਮਦਗੜ੍ਹ ਆ ਗਈ ਸੀ।

ਇੱਕ ਦਿਨ ਪਹਿਲਾਂ ਹੀ ਸਹੁਰੇ ਘਰ ਲੈ ਗਿਆ ਸੀ ਪਤੀ

ਪੇਕੇ ਪਰਿਵਾਰ ਅਨੁਸਾਰ ਐਤਵਾਰ ਨੂੰ ਜਸਪ੍ਰੀਤ ਸਿੰਘ ਲੜਕੀ ਨੂੰ ਮਨਾ ਕੇ ਵਾਪਸ ਆਪਣੇ ਪਿੰਡ ਬੁਰਜ ਲਿੱਟਾਂ ਲੈ ਗਿਆ ਸੀ। ਉਸ ਸਮੇਂ ਉਸ ਨੇ ਨਸ਼ਾ ਛੱਡਣ ਤੇ ਝਗੜਾ ਨਾ ਕਰਨ ਦਾ ਭਰੋਸਾ ਵੀ ਦਿੱਤਾ ਸੀ। ਪਰਿਵਾਰ ਨੂੰ ਉਮੀਦ ਸੀ ਕਿ ਸਭ ਕੁਝ ਠੀਕ ਹੋ ਜਾਵੇਗਾ।
ਪੇਕੇ ਪਰਿਵਾਰ ਨੇ ਇਲਜ਼ਾਮ ਲਾਇਆ ਹੈ ਕਿ ਸੋਮਵਾਰ ਰਾਤ ਨੂੰ ਜਸਪ੍ਰੀਤ ਸਿੰਘ ਨਸ਼ੇ ਦੀ ਹਾਲਤ ‘ਚ ਆਪਣੇ ਘਰ ਆਇਆ ਤੇ ਉਸ ਨੇ ਹਰਪ੍ਰੀਤ ਨਾਲ ਕੁੱਟਮਾਰ ਕੀਤੀ। ਪਰਿਵਾਰ ਦਾ ਇਲਜ਼ਾਮ ਹੈ ਕਿ ਕੁੱਟਮਾਰ ਤੋਂ ਬਾਅਦ ਉਸ ਨੇ ਗਲਾ ਘੁੱਟ ਕੇ ਹਰਪ੍ਰੀਤ ਕੌਰ ਨੂੰ ਮਾਰ ਦਿੱਤਾ ਤੇ ਬਾਅਦ ‘ਚ ਇਸ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ ਦਿੱਤੀ।
ਮ੍ਰਿਤਕਾ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਹਰਪ੍ਰੀਤ ਦੀ ਤਬੀਅਤ ਬਹੁਤ ਖਰਾਬ ਹੈ ਤੇ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ, ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਹਰਪ੍ਰੀਤ ਮੰਜੇ ‘ਤੇ ਪਈ ਹੋਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਗਲੇ ਤੇ ਪਿੱਠ ‘ਤੇ ਨਿਸ਼ਾਨ ਸਨ ਤੇ ਪੈਰ ਦਾ ਅੰਗੂਠਾ ਵੀ ਟੁੱਟਿਆ ਹੋਇਆ ਸੀ। ਪੇਕੇ ਪਰਿਵਾਰ ਨੇ ਸਵਾਲ ਕੀਤਾ ਹੈ ਕਿ ਜੇਕਰ ਇਹ ਖੁਦਕੁਸ਼ੀ ਸੀ ਤਾਂ ਲਾਸ਼ ਨੂੰ ਥੱਲੇ ਕਿਸ ਨੇ ਉਤਾਰਿਆ ਤੇ ਤੁਰੰਤ ਹਸਪਤਾਲ ਕਿਉਂ ਨਹੀਂ ਲਿਜਾਇਆ ਗਿਆ।

ਪੁਲਿਸ ਜਾਂਚ ਜਾਰੀ

ਘਟਨਾ ਦੀ ਸੂਚਨਾ ਥਾਣਾ ਸੁਧਾਰ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਸੁਧਾਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੇਕੇ ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ ਜਸਪ੍ਰੀਤ ਸਿੰਘ ਤੇ ਉਸ ਦੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments