Tuesday, September 8, 2026
Google search engine
HomeCrimeAmritsar Encounter ਤੋਂ ਬਾਅਦ 3 ਲੁੱਟੇਰੇ ਗ੍ਰਿਫ਼ਤਾਰ, ਪੁਲਿਸ ਦੀ ਗੋਲੀ ਲੱਗਣ ਕਾਰਨ...

Amritsar Encounter ਤੋਂ ਬਾਅਦ 3 ਲੁੱਟੇਰੇ ਗ੍ਰਿਫ਼ਤਾਰ, ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ ਜ਼ਖਮੀ

ਅੰਮ੍ਰਿਤਸਰ ਪੁਲਿਸ ਨੇ 7 ਮਈ ਨੂੰ ਹੋਈ ਇੱਕ ਕਾਰ ਚੋਰੀ ਦੀ ਘਟਨਾ ਤੋਂ ਬਾਅਦ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ ਪੁਲਿਸ ਨੇ ਇੱਕ ਸਖ਼ਤ ਕਾਰਵਾਈ ਵਿੱਚ ਤਿੰਨ ਲੁਟੇਰਿਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ 7 ਮਈ ਨੂੰ ਰਣਜੀਤ ਐਵੇਨਿਊ ਖੇਤਰ ਵਿੱਚ “ਬਲੈਕਆਊਟ” ਦੌਰਾਨ ਇਨ੍ਹਾਂ ਲੁਟੇਰਿਆਂ ਨੇ ਕਾਰ ਚੋਰੀ ਕੀਤੀ ਸੀ। ਪੁਲਿਸ ਐਨਕਾਉਂਟਰ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਜਦੋਂ ਕਿ ਬਾਕੀ ਦੋ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ 7 ਮਈ ਦੀ ਰਾਤ ਨੂੰ ਵਾਪਰੀ ਸੀ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਇੱਕ ਕੀਆ ਕਾਰ ਲੁੱਟ ਲਈ ਗਈ ਸੀ। ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਦੇਰ ਰਾਤ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗੱਡੀ ਦਾ ਨੰਬਰ ਬਦਲ ਕੇ ਇਲਾਕੇ ਵਿੱਚ ਘੁੰਮ ਰਹੇ ਹਨ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਕਵਲਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਦੂਜੇ ਦੋ ਮੁਲਜ਼ਮਾਂ, ਗੁਰਭੇਜ ਸਿੰਘ ਅਤੇ ਵਾਸਨ ਸਿੰਘ ਨੂੰ ਵੀ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments