ਪੁਲਿਸ ਕਮਿਸ਼ਨਰ ਨੇ ਅੱਗੇ ਬੋਲਦਿਆਂ ਕਿਹਾ ਹੈ ਕਿ 5 ਮੁਲਜ਼ਮਾਂ ਨੇ ਮਿਲ ਕੇ ਦੁਬਾਰਾ ਗ੍ਰਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਕਵਰੀ ਆਪ੍ਰੇਸ਼ਨ ਦੌਰਾਨ, ਮੁਲਜ਼ਮ ਅਜੈ ਕੁਮਾਰ ਨੇ ਸਰਵਿਸ ਹਥਿਆਰ ਖੋਹ ਲਿਆ ਤੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਤੇ ਭੱਜਣ ਦੀ ਕੋਸ਼ਿਸ਼ ਕੀਤੀ।
ਇਸ ਤੋਂ ਬਾਅਦ, ਅਪਰਾਧੀ ਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਵਿੱਚ, ਉਹ ਜ਼ਖਮੀ ਹੋ ਗਿਆ। ਇਸ ਸਮੇਂ ਇਲਾਜ ਲਈ ਦਾਖਲ ਹੈ। ਇਸ ਸਬੰਧੀ ਇਸਲਾਮਾਬਾਦ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵੇਲੇ ਪੁਲਿਸ ਟੀਮਾਂ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਜਿਸ ਕਾਰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।