Sunday, April 26, 2026
Google search engine
HomeCrimeਪੁਲਿਸ ਕਸਟੱਡੀ 'ਚ ਆਤਮਹੱਤਿਆ ਦੀ ਕੋਸ਼ਿਸ਼ ਤੋਂ ਬਾਅਦ ਹਸਪਤਾਲ 'ਚ ਦੋਸ਼ੀ ਅਨੁਜ...

ਪੁਲਿਸ ਕਸਟੱਡੀ ‘ਚ ਆਤਮਹੱਤਿਆ ਦੀ ਕੋਸ਼ਿਸ਼ ਤੋਂ ਬਾਅਦ ਹਸਪਤਾਲ ‘ਚ ਦੋਸ਼ੀ ਅਨੁਜ ਥਾਪਨ ਦੀ ਮੌਤ

ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। 

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।ਜ਼ਿਕਰਯੋਗ ਹੈ ਕਿ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਲੋਕਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ‘ਚ ਮੁੰਬਈ ਪੁਲਸ ਨੇ ਵਿੱਕੀ ਗੁਪਤਾ, ਸਾਗਰ ਪਾਲ, ਸੋਨੂੰ ਕੁਮਾਰ ਚੰਦਰ ਬਿਸ਼ਨੋਈ ਅਤੇ ਅਨੁਜ ਥਾਪਨ ਨੂੰ ਗ੍ਰਿਫਤਾਰ ਕੀਤਾ ਹੈ। ਚਾਰੇ ਮੁਲਜ਼ਮ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਬੰਦੇ ਮੰਨੇ ਜਾਂਦੇ ਹਨ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਨੇ ਦੋਵਾਂ ਨੂੰ ਇਸ ਮਾਮਲੇ ‘ਚ ਮੋਸਟ ਵਾਂਟੇਡ ਸ਼ੱਕੀ ਘੋਸ਼ਿਤ ਕੀਤਾ ਹੈ। ਧਿਆਨ ਯੋਗ ਹੈ ਕਿ ਨਵੰਬਰ 2022 ਤੋਂ ਲਾਰੈਂਸ ਬਿਸ਼ਨੋਈ ਅਤੇ ਇੱਕ ਹੋਰ ਗੈਂਗਸਟਰ ਗੋਲਡੀ ਬਰਾੜ ਦੀਆਂ ਧਮਕੀਆਂ ਕਾਰਨ ਸਲਮਾਨ ਖਾਨ ਦੀ ਸੁਰੱਖਿਆ ਦਾ ਪੱਧਰ ਵਧਾ ਕੇ ਵਾਈ-ਪਲੱਸ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments