Sunday, April 26, 2026
Google search engine
HomeCrimeਘਰ ’ਚੋਂ ਸਾਢੇ ਪੰਜ ਲੱਖ ਰੁਪਏ ਦੀ ਰਕਮ ਚੋਰੀ, ਸੋਨੇ ਦੇ ਗਹਿਣਿਆਂ...

ਘਰ ’ਚੋਂ ਸਾਢੇ ਪੰਜ ਲੱਖ ਰੁਪਏ ਦੀ ਰਕਮ ਚੋਰੀ, ਸੋਨੇ ਦੇ ਗਹਿਣਿਆਂ ’ਤੇ ਵੀ ਕੀਤਾ ਹੱਥ ਸਾਫ਼

ਸਵੇਰੇ ਜਦ ਪਰਿਵਾਰਿਕ ਮੈਂਬਰਾਂ ਦੀ ਜਾਗ ਖੁੱਲੀ ਤਾਂ ਅਲਮਾਰੀ ਖਾਲੀ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।

 ਸੁੱਤੇ ਪਏ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਸ਼ਾਤਰ ਚੋਰ ਘਰ ਦੇ ਅੰਦਰ ਦਾਖਲ ਹੋਏ ਅਤੇ ਸਾਢੇ ਪੰਜ ਲੱਖ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣਿਆਂ ’ਤੇ ਵੀ ਹੱਥ ਸਾਫ਼ ਕਰ ਗਏ l ਇਸ ਮਾਮਲੇ ਸਬੰਧੀ ਥਾਣਾ ਪੀਏਯੂ ਦੀ ਪੁਲਿਸ ਨੇ ਕਿਚਲੂ ਨਗਰ ਦੀ ਰਹਿਣ ਵਾਲੀ ਔਰਤ ਊਮਾ ਗੁਪਤਾ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ l ਥਾਣਾ ਪੀਏਯੂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਊਮਾ ਗੁਪਤਾ ਨੇ ਦੱਸਿਆ ਕਿ ਪੂਰਾ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ।ਇਸੇ ਦੌਰਾਨ ਦੇਰ ਰਾਤ ਕੰਧ ਟੱਪ ਕੇ ਕੁਝ ਵਿਅਕਤੀ ਘਰ ਅੰਦਰ ਦਾਖਲ ਹੋਏ ਅਤੇ ਸਟੋਰ ਵਿੱਚ ਪਈ ਅਲਮਾਰੀ ਚੋਂ 5 ਲੱਖ 50 ਹਜ਼ਾਰ ਰੁਪਏ ਦੀ ਰਕਮ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਏ l ਅਗਲੇ ਦਿਨ ਸਵੇਰੇ ਜਦ ਪਰਿਵਾਰਿਕ ਮੈਂਬਰਾਂ ਦੀ ਜਾਗ ਖੁੱਲੀ ਤਾਂ ਅਲਮਾਰੀ ਖਾਲੀ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਉਮਾ ਗੁਪਤਾ ਨੇ ਇਸ ਮਾਮਲੇ ਸਬੰਧੀ ਤੁਰੰਤ ਥਾਣਾ ਪੀਏਯੂ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ lਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਅਧਿਕਾਰੀ ਬਿਬਲਪਾਲ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖਿਲਾਫ਼ ਮੁੱਕਦਮਾ ਦਰਜ ਕਰ ਕੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ l

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments