ਨਗਰ ਪੰਚਾਇਤ ਕੀਰਤਪੁਰ ਸਾਹਿਬ ਨੇ ਇਕ ਪੱਤਰ ਰਾਹੀਂ ਦੱਸਿਆ ਕਿ ਨੰਗਲ ਹਾਈਡਲ ਚੈਨਲ ਐਸਕੇਪ ਵਰਕ ਰੈਗੂਲੇਟਰ ਦੇ ਗੇਟ ਨੰਬਰ 5 ਦੀ ਮੁਰੰਮਤ ਦਾ ਕੰਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 27 ਮਈ ਤੋਂ 31 ਮਈ ਤੱਕ ਕੀਤਾ ਜਾਣਾ ਹੈ।
ਇਸ ਗੇਟ ਰਾਹੀਂ 1500 ਕਿਊਸਿਕ ਪਾਣੀ ਦਰਿਆ ਵਿਚ ਛੱਡਿਆ ਜਾਣਾ ਹੈ। ਇਸ ਕਰਕੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿਚ ਪਾਣੀ ਭਰਨ ਦਾ ਖ਼ਤਰਾ ਬਣਿਆ ਹੋਇਆ ਹੈ।
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਈਓ ਰਵਨੀਤ ਸਿੰਘ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਮਿਲੇ ਪੱਤਰ ਅਨੁਸਾਰ ਗੇਟ ਨੰਬਰ ਪੰਜ ਦੀ ਮੁਰੰਮਤ 27 ਮਈ ਤੋਂ 31 ਮਈ ਤੱਕ ਕੀਤੀ ਜਾਣੀ ਹੈ। ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਸਾਰੇ ਖੇਤਰਾਂ ਵਿਚ ਮੁਨਾਦੀ ਰਾਹੀਂ ਵਸਨੀਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀਆਂ ਜ਼ਰੂਰੀ ਵਸਤਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਕਿਉਂਕਿ ਬੀਬੀਐੱਮਬੀ ਵੱਲੋਂ 1500 ਕਿਊਸਿਕ ਪਾਣੀ ਦਿੱਤਾ ਜਾਵੇਗਾ। ਦਰਿਆ ਵਿਚ ਛੱਡਿਆ ਗਿਆ ਹੈ, ਜਿਸ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡਰਨ ਤੇ ਘਬਰਾਉਣ ਦੀ ਲੋੜ ਨਹੀਂ ਹੈ, ਨਗਰ ਪੰਚਾਇਤ ਕੀਰਤਪੁਰ ਸਾਹਿਬ ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੇ ਨਾਲ ਖੜ੍ਹਾ ਹੈ।





