ਉਨ੍ਹਾਂ ਨੂੰ ਲੱਗਦਾ ਹੈ ਕਿ ਹਰ ਸਿਆਸੀ ਪਾਰਟੀ ਭਾਜਪਾ ਵਾਂਗ ਤਾਨਾਸ਼ਾਹ ਹੈ। ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਗਜ਼ੀ ਮੁੱਖ ਮੰਤਰੀ ਨਿਯੁਕਤ ਕਰਨਾ ਭਾਜਪਾ ਦੀ ਸ਼ੈਲੀ ਹੈ।
ਮੱਧ ਪ੍ਰਦੇਸ਼ ਵਿਚ ਉਨ੍ਹਾਂ ਨੇ ਸ਼ਿਵਰਾਜ ਸਿੰਘ ਚੌਹਾਨ ਦੇ ਚਿਹਰੇ ’ਤੇ ਚੋਣ ਲੜੀ ਪਰ ਮੋਹਨ ਯਾਦਵ ਨੂੰ ਸੀਐਮ ਬਣਾ ਦਿੱਤਾ। ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ’ਤੇ ਪਲਟਵਾਰ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਾਗਜ਼ੀ ਮੁੱਖ ਮੰਤਰੀ ਕਿਹਾ ਸੀ। ਪਾਰਟੀ ਨੇ ਕਿਹਾ ਕਿ ਪੀਐਮ ਨੂੰ ਪਹਿਲਾਂ ਆਪਣੀ ਪਾਰਟੀ ਨੂੰ ਦੇਖਣ ਦੀ ਲੋੜ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਹਰ ਸਿਆਸੀ ਪਾਰਟੀ ਭਾਜਪਾ ਵਾਂਗ ਤਾਨਾਸ਼ਾਹ ਹੈ।
ਆਪ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਗਜ਼ੀ ਮੁੱਖ ਮੰਤਰੀ ਨਿਯੁਕਤ ਕਰਨਾ ਭਾਜਪਾ ਦੀ ਸ਼ੈਲੀ ਹੈ। ਮੱਧ ਪ੍ਰਦੇਸ਼ ਵਿਚ ਉਨ੍ਹਾਂ ਨੇ ਸ਼ਿਵਰਾਜ ਸਿੰਘ ਚੌਹਾਨ ਦੇ ਚਿਹਰੇ ’ਤੇ ਚੋਣ ਲੜੀ ਪਰ ਮੋਹਨ ਯਾਦਵ ਨੂੰ ਸੀਐਮ ਬਣਾ ਦਿੱਤਾ। ਇਸੇ ਤਰ੍ਹਾਂ ਝਾਰਖੰਡ ਤੇ ਰਾਜਸਥਾਨ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਵੱਖ-ਵੱਖ ਲੋਕਾਂ ਨੂੰ ਪੇਸ਼ ਕੀਤਾ ਪਰ ਚੋਣਾਂ ਜਿੱਤ ਕੇ ਉਨ੍ਹਾਂ ਨੇ ਆਪਣਾ ਕਾਗਜ਼ੀ ਮੁੱਖ ਮੰਤਰੀ ਲੋਕਾਂ ’ਤੇ ਥੋਪ ਦਿੱਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਲੋਕਤੰਤਰੀ ਢੰਗ ਨਾਲ ਕੰਮ ਕਰਦੀ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ 3 ਕਰੋੜ ਪੰਜਾਬੀਆਂ ਨੂੰ ਪੁੱਛਿਆ ਕਿ ਉਹ ਆਪਣਾ ਮੁੱਖ ਮੰਤਰੀ ਉਮੀਦਵਾਰ ਕਿਸ ਨੂੰ ਦੇਖਣਾ ਚਾਹੁੰਦੇ ਹਨ। ਪੰਜਾਬ ਦੇ ਲੋਕਾਂ ਨੇ ਆਪਣੀਆਂ ਕਾਲਾਂ ਅਤੇ ਟੈਕਸਟ ਸੁਨੇਹਿਆਂ ਰਾਹੀਂ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਚੁਣਿਆ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੰਨ ਕਰੋੜ ਪੰਜਾਬੀਆਂ ਨੇ ਚੁਣਿਆ ਹੈ। ਇਨ੍ਹਾਂ ਹੀ ਨਹੀਂ ਉਹ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਵੱਡਾ ਅਤੇ ਇਤਿਹਾਸਕ ਫ਼ਤਵਾ ਮਿਲਿਆ ਹੈ। ਜਨਤਾ ਨੇ ਉਨ੍ਹਾਂ ਨੂੰ 92 ਵਿਧਾਇਕਾਂ ਨਾਲ ਪੰਜਾਬ ਵਿਧਾਨ ਸਭਾ ਵਿਚ ਭੇਜਿਆ।
ਗਰਗ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਹਨ। ਉਹ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਕੰਮ ਕਰ ਰਹੇ ਹਨ ਅਤੇ ਲੋਕ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੀਐਮ ਨੂੰ 4 ਜੂਨ ਨੂੰ ਭਗਵੰਤ ਮਾਨ ਲਈ ਪੰਜਾਬੀਆਂ ਦਾ ਪਿਆਰ ਅਤੇ ਸਮਰਥਨ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸੀਐਮ ਮਾਨ ਚੰਗੇ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਬਣਾ ਕੇ ਸੂਬੇ ਵਿਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਉੱਚਾ ਚੁੱਕ ਰਹੇ ਹਨ। ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਉਹ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੇ ਹਨ। ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਿਨ ਵੇਲੇ ਬਿਜਲੀ ਮੁਹੱਈਆ ਕਰਵਾ ਰਹੇ ਹਨ। ਪੀਐਮ ਨੂੰ ਭਗਵੰਤ ਮਾਨ ਦੀ ਲੋਕਪ੍ਰਿਅਤਾ ਦਾ ਪਤਾ ਨਹੀਂ ਹੈ, ਇਸੇ ਲਈ ਉਹ ਅਜਿਹਾ ਕਹਿ ਰਹੇ ਹਨ।





