ਕਾਂਗਰਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇੱਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਚੰਗਾ ਮੁਕਾਬਲਾ ਦੇਖਣ ਨੂੰ ਮਿਲੇਗਾ।
ਖਡੂਰ ਸਾਹਿਬ ਲੋਕ ਸਭਾ ਸੀਟ (Sri Khadoor Sahib Seat Result 2024) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (AAP Punjab) ਨੇ ਇਸ ਸੀਟ ਤੋਂ ਤੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੂੰ ਉਮੀਦਵਾਰ ਬਣਾਇਆ ਜਦਕਿ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਵਲਟੋਹਾ ‘ਤੇ ਦਾਅ ਖੇਡਿਆ। ਭਾਜਪਾ ਨੇ ਇਸ ਸੀਟ ‘ਤੇ ਤਿੰਨ ਵਾਰ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ‘ਚ ਉਤਾਰਿਆ ਸੀ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿਘ 1,75,117 ਵੋਟਾਂ ਨਾਲ ਅੱਗੇ।





