Monday, April 27, 2026
Google search engine
HomeDeshPolitical News: Punjab ਦਾ ਕਰਜ਼ਾ ਲਗਾਤਾਰ ਵੱਧ ਰਿਹੈ , ਪ੍ਰਤਾਪ ਸਿੰਘ ਬਾਜਵਾ

Political News: Punjab ਦਾ ਕਰਜ਼ਾ ਲਗਾਤਾਰ ਵੱਧ ਰਿਹੈ , ਪ੍ਰਤਾਪ ਸਿੰਘ ਬਾਜਵਾ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਵਿੱਤੀ ਸਾਲ 2021-22 ਦੇ ਅੰਤ ‘ਚ ਪੰਜਾਬ ‘ਤੇ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਪਹੁੰਚ ਗਈ ਹੈ। ਬਾਜਵਾ ਨੇ ਕਿਹਾ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿੱਤ ਵਿਭਾਗ ਦਾ ਨਾਮ ਬਦਲ ਕੇ ਕਰਜ਼ਾ ਚੁੱਕਣ ਵਾਲਾ ਵਿਭਾਗ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ‘ਤੇ ਕਰਜ਼ੇ ਦਾ ਬੋਝ ਨਾਟਕੀ ਢੰਗ ਨਾਲ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਵਿੱਤੀ ਸਾਲ 2021-22 ਦੇ ਅੰਤ ‘ਚ ਪੰਜਾਬ ‘ਤੇ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ। ਵਿੱਤੀ ਸਾਲ (2024-25) ਦੇ ਅੰਤ ਤੱਕ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਬਾਜਵਾ ਨੇ ਕਿਹਾ ਕਿ ਖਜ਼ਾਨੇ ਦੀ ਹਾਲਤ ਇਹ ਬਣ ਗਈ ਹੈ ਕਿ ਸਰਕਾਰ ਕੋਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਸਮੇਂ ਸਿਰ ਦੇਣ ਲਈ ਵੀ ਫ਼ੰਡ ਨਹੀਂ ਹਨ।
ਉਨ੍ਹਾਂ ਕਿਹਾ ਕਿ ਚੀਮਾ ਕੋਲ ਆਬਕਾਰੀ ਵਿਭਾਗ ਵੀ ਹੈ, ਮਾਰਚ ‘ਚ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਸੀ। ਇਹ ਦੁਖਾਂਤ ਕਿਵੇਂ ਵਾਪਰਿਆ, ਅਸਲ ਦੋਸ਼ੀ ਕੌਣ ਹਨ, ਚੀਮਾ ਇਸ ਬਾਰੇ ਸਪਸ਼ਟ ਨਹੀਂ ਕਰ ਸਕੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments