ਪਿਛਲੇ ਦਿਨੀਂ Virsa Singh Valtoha ਨੇ ਜਥੇਦਾਰਾਂ ਤੇ ਬੀਜੇਪੀ ਤੇ ਆਰਐਸਐਸ ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪਸ਼ਟੀਕਰਨ ਮੰਗਿਆ ਗਿਆ ਸੀ।
ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਾਈ ਸੁਖਦੇਵ ਸਿੰਘ ਸ਼ਾਮਿਲ ਹੋਏ। ਪੰਜ ਸਿੰਘ ਸਾਹਿਬਾਨ ਨੇ ਵਿਰਸਾ ਸਿੰਘ ਵਲਟੋਹਾ ਦਾ ਕੇਸ ਵਿਚਾਰਿਆ ਤੇ ਸਿੰਘ ਵਲਟੋਹਾ ਨੇ ਪੇਸ਼ ਹੋ ਕੇ ਆਪਣਾ ਮਾਫੀਨਾਮਾ ਵੀ ਦਿੱਤਾ।
ਦੱਸਣਯੋਗ ਕਿ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ ਆਰਐਸਐਸ ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪਸ਼ਟੀਕਰਨ ਮੰਗਿਆ ਗਿਆ ਸੀ। ਦੋਸ਼ ਸਾਬਿਤ ਹੋਣ ‘ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਫਾਰਗ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਪਾਬੰਦੀ ਵੀ ਲਗਾਈ ਹੈ।