ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਆਏ ਸਨ, ਜਿੱਥੇ ਉਨ੍ਹਾਂ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਜੋੜੇ ਵੱਲੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਦਾ ਬੱਚਿਆਂ ਉੱਪਰ ਗ਼ਲਤ ਅਸਰ ਪੈ ਰਿਹਾ ਹੈ।
ਉਨ੍ਹਾਂ ਸਹਿਜ ਅਰੋੜਾ ਨੂੰ ਕਿਹਾ ਸੀ ਕਿ ਉਹ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦੇਵੇ ਨਹੀਂ ਤਾਂ ਉਹ ਪੱਗ ਨੂੰ ਵਾਪਸ ਕਰ ਦੇਵੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਵੱਲੋਂ ਬਣਾਈ ਵੀਡੀਓ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ ਤੇ ਨਿਹੰਗਾਂ ਨੇ ਕਿਹਾ ਸੀ ਕਿ ਜੇਕਰ ਉਸ ਨੇ ਵੀਡੀਓ ਡਿਲੀਟ ਨਾ ਕੀਤੀ ਤਾਂ ਉਹ ਉਸ ਵਿਰੁੱਧ ਕਾਰਵਾਈ ਕਰਨਗੇ। ਥਾਣਾ 4 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਜੋੜੇ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਮਾਨ ਸਿੰਘ ਪਿਛਲੇ ਇਕ ਹਫਤੇ ‘ਚ ਦੋ ਵਾਰ ਜਲੰਧਰ ‘ਚ ਉਨ੍ਹਾਂ ਦੇ ਰੈਸਟੋਰੈਂਟ ‘ਚ ਆਏ ਤੇ ਉਨ੍ਹਾਂ ਨੂੰ ਪੱਗ ਉਤਾਰਨ ਦੀ ਧਮਕੀ ਦੇ ਚੁੱਕੇ ਹਨ। ਅਜਿਹੀ ਸਥਿਤੀ ‘ਚ ਸਿੱਖ ਹੋਣ ਦੇ ਨਾਤੇ ਉਨ੍ਹਾਂ ਨੂੰ ਦਸਤਾਰ ਸਜਾਉਣ ਦਾ ਅਧਿਕਾਰ ਹੈ ਜਾਂ ਨਹੀਂ, ਉਹ ਜਥੇਦਾਰ ਨੂੰ ਅਪੀਲ ਕਰਨਗੇ।
PUNJAB BUZZ is your news, entertainment, music fashion website. We provide you with the latest breaking news and videos straight from the entertainment industry.
Contact us: contact@yoursite.com
© Copyright 2024. All Right Reserved By Punjabbuzz.




