ਅਧਿਕਾਰੀਆਂ ਨੂੰ ਬਾਲ ਵਿਆਹ ਦੀ ਰੋਕਥਾਮ ਅਤੇ ਨਾਬਾਲਗਾਂ ਦੀ ਸੁਰੱਖਿਆ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਆਖ਼ਰੀ ਉਪਾਅ ਵਜੋਂ ਅਪਰਾਧੀਆਂ ਨੂੰ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਾਲ ਵਿਆਹ ਰੋਕੂ ਕਾਨੂੰਨ ਨੂੰ ਪਰਸਨਲ ਲਾਅ ਦੁਆਰਾ ਰੋਕਿਆ ਨਹੀਂ ਜਾ ਸਕਦਾ ਅਤੇ ਅਜਿਹੇ ਵਿਆਹ ਜਿਨ੍ਹਾਂ ਵਿੱਚ ਬੱਚੇ ਸ਼ਾਮਲ ਹਨ ਜੀਵਨ ਸਾਥੀ ਚੁਣਨ ਦੀ ਆਜ਼ਾਦੀ ਦੀ ਉਲੰਘਣਾ ਕਰਦੇ ਹਨ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਦੇਸ਼ ਵਿੱਚ ਬਾਲ ਵਿਆਹ ਰੋਕੂ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਫ਼ੈਸਲਾ ਪੜ੍ਹਦਿਆਂ ਚੀਫ਼ ਜਸਟਿਸ ਨੇ ਕਿਹਾ ਕਿ ਬਾਲ ਵਿਆਹ ਰੋਕੂ ਕਾਨੂੰਨ ਨੂੰ ਪਰਸਨਲ ਲਾਅ ਰਾਹੀਂ ਰੋਕਿਆ ਨਹੀਂ ਜਾ ਸਕਦਾ। ਇਸ ਵਿਚ ਕਿਹਾ ਗਿਆ ਹੈ ਕਿ ਅਜਿਹੇ ਵਿਆਹ ਨਾਬਾਲਗਾਂ ਦੀ ਆਪਣੇ ਜੀਵਨ ਸਾਥੀ ਦੀ ਚੋਣ ਕਰਨ ਦੀ ਆਜ਼ਾਦੀ ਦੀ ਉਲੰਘਣਾ ਹਨ।