Saturday, June 13, 2026
Google search engine
HomeDeshਗਿੱਦੜਬਾਹਾ ਉਪ ਚੋਣ ਲਈ ਮਨਪ੍ਰੀਤ ਬਾਦਲ ਨੇ ਭਰੇ ਨਾਮਜ਼ਦਗੀ ਕਾਗਜ਼, ਡਿੰਪੀ ਢਿੱਲੋਂ...

ਗਿੱਦੜਬਾਹਾ ਉਪ ਚੋਣ ਲਈ ਮਨਪ੍ਰੀਤ ਬਾਦਲ ਨੇ ਭਰੇ ਨਾਮਜ਼ਦਗੀ ਕਾਗਜ਼, ਡਿੰਪੀ ਢਿੱਲੋਂ ਬਾਅਦ ਦੁਪਹਿਰ ਤੱਕ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਭਾਜਪਾ ਉਮੀਦਵਾਰ ਮਨਪ੍ਰੀਤ ਦੇ ਨਾਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ, ਅਵਿਨਾਸ਼ ਰਾਏ ਖੰਨਾ ਸਮੇਤ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਰਹੇਗੀ।

ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜਿ਼ਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਵਿਖੇ ਐਸਡੀਐਮ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਹਨਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅਵਿਨਾਸ਼ ਰਾਏ ਖੰਨਾ ਸਮੇਤ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਸੀ।
ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਜ਼ਿਮਨੀ ਚੋਣ ਲਈ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੁਪਹਿਰ 2 ਵਜੇ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪਾਰਟੀ ਦੇ ਹੋਰ ਆਗੂ ‘ਆਪ’ ਦੇ ਡਿੰਪੀ ਢਿੱਲੋਂ ਨਾਲ ਮੌਜੂਦ ਹੋਣਗੇ। ਭਾਜਪਾ ਨੇ 1 ਤੋਂ 2.30 ਵਜੇ ਤੱਕ ਨਾਮਜ਼ਦਗੀਆਂ ਭਰਨ ਦਾ ਸਮਾਂ ਦਿੱਤਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments