Saturday, June 13, 2026
Google search engine
HomeDeshਅਕਾਲੀ ਦਲ ਨੂੰ ਝਟਕਾ : ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਫੜਿਆ...

ਅਕਾਲੀ ਦਲ ਨੂੰ ਝਟਕਾ : ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਫੜਿਆ ਕਮਲ, ਚੱਬੇਵਾਲ ਤੋਂ ਉਮੀਦਵਾਰ ਐਲਾਨੇ ਜਾਣ ਦੇ ਚਰਚੇ

ਉਨ੍ਹੁਾਂ ਅੱਜ ਹੁਸ਼ਿਆਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਦੀ ਹਾਜ਼ਰੀ ਵਿਚ ਕਮਲ ਨੂੰ ਫੜਿਆ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ। ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਅਚਾਨਕ ਲਏ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਉਨ੍ਹੁਾਂ ਅੱਜ ਹੁਸ਼ਿਆਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਦੀ ਹਾਜ਼ਰੀ ਵਿਚ ਕਮਲ ਨੂੰ ਫੜਿਆ। ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਦਾ ਉਮੀਦਵਾਰ ਐਲਾਨ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪਾਸਾ ਵੱਟੀ ਚੁੱਪ ਬੈਠੇ ਸਨ। ਅੱਜ ਅਚਨਚੇਤ ਲਏ ਇਸ ਫੈਸਲੇ ਨਾਲ ਸਿਆਸਤ ਗਰਮਾ ਦਿੱਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments