Bharat Bhushan Ashu ਨੇ ਹਾਈ ਕੋਰਟ ਨੂੰ ਰੈਗੂਲਰ ਜ਼ਮਾਨਤ ਲਈ ਕੀਤੀ ਅਪੀਲ, ED ‘ਤੇ ਲਾਇਆ ਤਾਕਤ ਦੀ ਦੁਰਵਰਤੋਂ ਦਾ ਦੋਸ਼
ਖੁਰਾਕ ਅਤੇ ਸਪਲਾਈ ਵਿਭਾਗ ਦੇ ਟੈਂਡਰ ਘੁਟਾਲੇ ‘ਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਨੂੰ ਅਪੀਲ ਕੀਤੀ ਹੈ।
ਐਡਵੋਕੇਟ ਨਿਖਿਲ ਘਈ ਰਾਹੀਂ ਦਾਇਰ ਪਟੀਸ਼ਨ ‘ਚ ਆਸ਼ੂ ਨੇ ਕਿਹਾ ਕਿ ਈਡੀ ਨੇ ਪੀਐੱਮਐੱਲਏ ਤਹਿਤ ਵਿਆਪਕ ਤਾਕਤਾਂ ਦੀ ਦੁਰਵਰਤੋਂ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਈਡੀ ਜੋ ਇਕ ਕੇਂਦਰੀ ਸਰਕਾਰੀ ਏਜੰਸੀ ਹੈ, ਨੇ ਵਿਰੋਧੀ ਪਾਰਟੀ ਲੀਡਰਾਂ ‘ਚ ਭੈਅ ਪੈਦਾ ਕਰਨ ਤੇ ਉਨ੍ਹਾਂ ਦੀ ਆਵਾਜ਼ ਦਬਾਉਣ ਖਾਤਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।