300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ ‘ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ ‘ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ਵਿੱਚ ਨੂੰ ਘਰੇਲੂ ਕੁਨੈਕਸ਼ਨ ਅਤੇ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ ‘ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲੀ ਜਗ੍ਹਾ ਵਿੱਚ ਜਾਰੀ ਕੀਤਾ ਜਾਣਾ ਸੀ।