HomeDeshਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ... Deshlatest NewsPanjabRajniti ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਦੇਖਣਾ ਪਿਆ ਹਾਰ ਦਾ ਮੂੰਹ By admin October 28, 2024 0 31 Share FacebookTwitterPinterestWhatsApp ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ Harjinder Singh Dhami ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ Bibi Jagir Kaur ਉਮੀਦਵਾਰ ਸਨ l ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਚੌਥੀ ਵਾਰ ਪ੍ਰਧਾਨ ਬਣੇ। ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਸੁਧਾਰ ਲਹਿਰ ਦੇ ਬੀਬੀ ਜਗੀਰ ਕੌਰ (Bibi Jagir Kaur) ਨੂੰ 33 ਵੋਟਾਂ ਹਾਸਲ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ ਪ੍ਰਕਿਰਿਆ ਆਰੰਭ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਧਾਨਗੀ ਲਈ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਉਮੀਦਵਾਰ ਸਨ l ਚੋਣ ਪ੍ਰਕਿਰਿਆ ਵੋਟਿੰਗ ਰਾਹੀਂ ਹੋਈ ਅਤੇ 142 ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਿਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹਾਸਲ ਹੋਈਆਂ l ਦੋ ਵੋਟਾਂ ਰੱਦ ਹੋਈਆਂ l ਹੁਣ ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ। ਹਰਿਆਣੇ ਤੋਂ ਰਘੁਜੀਤ ਸਿੰਘ ਵਿਰਕ ਦਾ ਨਾਮ ਸੀਨੀਅਰ ਮੀਤ ਪ੍ਰਧਾਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਕੀਤਾ ਗਿਆ। ਸ਼੍ਰੋਮਣੀ ਕਮੇਟੀ ਸਾਲਾਨਾ ਚੋਣ ਨਤੀਜਾ ਕੁੱਲ ਪਈਆਂ ਵੋਟਾਂ – 142 ਐਡਵੋਕੇਟ ਹਰਜਿੰਦਰ ਸਿੰਘ ਧਾਮੀ – 107 ਬੀਬੀ ਜਗੀਰ ਕੌਰ – 33 ਰੱਦ – 2 ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਹੋਈ ਚੋਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਨਵੀਂ ਚੁਣੇ ਗਏ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ ਮੰਡ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਬਣੇ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ 11 ਮੈਂਬਰਾਂ ਵਿੱਚ ਹਰਜਿੰਦਰ ਕੌਰ ਚੰਡੀਗੜ੍ਹ ਅਮਰੀਕ ਸਿੰਘ ਵਿਛੋਆ ਸੁਰਜੀਤ ਸਿੰਘ ਤੁਗਲਵਾਲ ਪਰਮਜੀਤ ਸਿੰਘ ਖਾਲਸਾ ਸੁਰਜੀਤ ਸਿੰਘ ਗੜੀ ਬਲਦੇਵ ਸਿੰਘ ਕਿਆਮਪੁਰ ਦਲਜੀਤ ਸਿੰਘ ਸੁਖਪ੍ਰੀਤ ਸਿੰਘ ਰੋਡੇ ਰਵਿੰਦਰ ਸਿੰਘ ਖਾਲਸਾ ਅਤੇ ਵਿਰੋਧੀ ਧਰ ਵਿੱਚੋਂ ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਨੂੰ ਸ਼ਾਮਿਲ ਕੀਤਾ ਗਿਆ | Share FacebookTwitterPinterestWhatsApp Previous articleਮਿੱਕ ਮੋਬਾਈਲ ਸ਼ੋਅਰੂਮ ਕਪੂਰਥਲਾ ’ਤੇ ਗੋਲੀ ਚਲਾਉਣ ਵਾਲੇ ਕੌਸ਼ਲ ਚੌਧਰੀ ਗਰੁੱਪ ਦੇ 2 ਗੁਰਗੇ ਅਸਲੇ ਸਮੇਤ ਗ੍ਰਿਫਤਾਰNext articleSGPC ਮੈਂਬਰਾਂ ਦੇ ਮਰ ਚੁੱਕੇ ਹਨ ਜ਼ਮੀਰ, ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਫੁੱਟਿਆ ਰੋਹ adminhttps://punjabbuzz.com/Punjabi RELATED ARTICLES Desh Chandigarh ਧਮਾਕੇ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ, ਸ਼ੋਸਲ ਮੀਡੀਆ ਤੇ ਪਾਈ ਪੋਸਟ November 26, 2024 Desh ‘ਦਿੱਲੀ ‘ਚ 5.30 ਲੱਖ ਬਜ਼ੁਰਗਾਂ ਦੀ ਪੈਨਸ਼ਨ ਮੁੜ ਸ਼ੁਰੂ, ਹਰ ਮਹੀਨੇ ਮਿਲਣਗੇ 2500 ਰੁਪਏ’, ਕੇਜਰੀਵਾਲ ਨੇ ਕੀਤਾ ਐਲਾਨ November 25, 2024 Desh ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ ਕਰਾਂਗੇ ਪੂਰਾ November 23, 2024 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Chandigarh ਧਮਾਕੇ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ, ਸ਼ੋਸਲ ਮੀਡੀਆ ਤੇ ਪਾਈ ਪੋਸਟ November 26, 2024 ‘ਦਿੱਲੀ ‘ਚ 5.30 ਲੱਖ ਬਜ਼ੁਰਗਾਂ ਦੀ ਪੈਨਸ਼ਨ ਮੁੜ ਸ਼ੁਰੂ, ਹਰ ਮਹੀਨੇ ਮਿਲਣਗੇ 2500 ਰੁਪਏ’, ਕੇਜਰੀਵਾਲ ਨੇ ਕੀਤਾ ਐਲਾਨ November 25, 2024 ਜਿੱਤ ਤੋਂ ਬਾਅਦ ਉਮੀਦਵਾਰਾਂ CM ਨੇ ਦਿੱਤੀ ਵਧਾਈ, ਕਿਹਾ- ਹਰ ਵਾਅਦੇ ਨੂੰ ਕਰਾਂਗੇ ਪੂਰਾ November 23, 2024 Bhagwant Mann ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ, ਪਿੰਡ Ghungrali ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਹੱਲ ਲਈ ਕੀਤਾ ਧੰਨਵਾਦ November 23, 2024 Load more Recent Comments