Thursday, May 7, 2026
Google search engine
HomePanjabਰਾਜੋਆਣਾ ਤੇ ਹੋਰ ਬੰਦੀ ਸਿੰਘਾ ਦੀ ਰਿਹਾਈ ਲਈ ਬਣਾਈ ਕਮੇਟੀ ਦੀ ਅੱਜ...

ਰਾਜੋਆਣਾ ਤੇ ਹੋਰ ਬੰਦੀ ਸਿੰਘਾ ਦੀ ਰਿਹਾਈ ਲਈ ਬਣਾਈ ਕਮੇਟੀ ਦੀ ਅੱਜ ਪਲੇਠੀ ਮੀਟਿੰਗ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਹ ਕਮੇਟੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਕੀਤੀ ਹੈ। ਜਿਸ ਦੀ ਅਗਵਾਈ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ।

ਹੁਣ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਮੇਟੀ ਦੀ ਪਹਿਲੀ ਇਕੱਤਰਤਾ ਅੱਜ 9 ਦਸੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਜਿਸ ਵਿੱਚ ਕਮੇਟੀ ਦੇ ਪ੍ਰਧਾਨ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਡਾ. ਬਰਜਿੰਦਰ ਸਿੰਘ ਹਮਦਰਦ, ਸ. ਹਰਮੀਤ ਸਿੰਘ ਕਾਲਕਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਸ਼ਨਿਚਰਵਾਰ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ।

ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ’ਚ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments