Kullad Pizza Couple ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ Gangsters ਵੱਲੋਂ ਧਮਕੀਆਂ ਮਿਲ ਰਹੀਆਂ ਹਨ
Kullad Pizza Couple ਦੀ ਸੁਰੱਖਿਆ ਵਿੱਚ Police ਨੇ High Court ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਹਾਲ ਸੁਰੱਖਿਆ ਲਈ ਦੋ Police ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇੱਕ ਪੀਸੀਆਰ ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ਵਿੱਚ ਪੈਟਰੋਲਿੰਗ ਕਰੇਗਾ। ਹਾਈਕੋਰਟ ਨੂੰ ਜਾਣਕਾਰੀ ਦਿੰਦਿਆਂ Jalandhar ਦੇ ਏਸੀਪੀ ਨੇ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Kullad Pizza Couple ਦੇ ਵਕੀਲ ਨੇ High Court ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਅਗਲੀ ਸੁਣਵਾਈ ’ਤੇ ਹਾਈ ਕੋਰਟ ਨੂੰ ਲਿਖਤੀ ਰੂਪ ਵਿੱਚ ਪੂਰੀ ਜਾਣਕਾਰੀ ਦੇਣਗੇ।
ਦੱਸ ਦਈਏ ਕਿ Kullad Pizza Couple Sehaj Arora ਅਸਲੀ ਨਾਮ ਸਾਜਨ ਮਨਚੰਦਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ।
ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ High Court ਤੱਕ ਪਹੁੰਚ ਕੀਤੀ ਸੀ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ।
ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਜਿਸ ‘ਤੇ High Court ਨੇ Punjab ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।