High Court ਨੇ ਆਰਜ਼ੀ ਪੈਰੋਲ ਦਿੱਤੀ ਹੈ।
Punjab ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ (Beant Singh Assassination) ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ।
High Court ਨੇ ਤਿੰਨ ਘੰਟੇ ਦੀ ਆਰਜ਼ੀ ਪੈਰੋਲ ਦਿੱਤੀ ਹੈ। ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਦਾ ਹੈ। Ludhiana ਦੇ ਰਾਜੋਆਣਾ ਕਲਾਂ ਪਿੰਡ ਦੇ ਮੰਜੀ ਸਾਹਿਬ ਗੁਰਦੁਆਰੇ ‘ਚ ਅੰਤਿਮ ਅਰਦਾਸ ਹੋਵੇਗੀ। ਜ਼ਿਕਰਯੋਗ ਹੈ ਕਿ 4 ਨਵੰਬਰ ਨੂੰ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ ਕੈਨੇਡਾ ‘ਚ ਮੌਤ ਹੋਈ ਸੀ।
Balwant Singh Rajoana ਨੇ ਪਹਿਲਾਂ Patiala ਜੇਲ੍ਹ ਸੁਪਰਡੈਂਟ ਨੂੰ ਪੈਰੋਲ ਲਈ ਅਪੀਲ ਕੀਤੀ ਸੀ ਪਰ ਉਨ੍ਹਾਂ ਮੰਗ ਠੁਕਰਾ ਦਿੱਤੀ ਗਈ।ਇਸ ਤੋਂ ਬਾਅਦ ਉਨ੍ਹਾਂ ਹਾਈ ਕੋਰਟ ਪਹੁੰਚ ਕੀਤੀ ਤੇ ਉਨ੍ਹਾਂ ਨੂੰ ਪੈਰੋਲ ਮਿਲ ਗਈ।
ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ Chandighar ‘ਚ Punjab Civil ਸਕੱਤਰੇਤ ਦੇ ਬਾਹਰ ਹੋਏ ਧਮਾਕਿਆਂ ‘ਚ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰਾਂ ਦੀ ਮੌਤ ਹੋ ਗਈ ਸੀ।
ਇਸ ਕੇਸ ‘ਚ Balwant Singh Rajoana ਨੂੰ ਜੁਲਾਈ 2007 ‘ਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਵੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਬਹਾਲ ਰੱਖਿਆ ਸੀ।