Tuesday, November 26, 2024
Google search engine
HomeCrimeEncounter: Jalandhar Police ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, 50 ਤੋਂ ਵੱਧ Rounds ਫਾਇਰਿੰਗ

Encounter: Jalandhar Police ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, 50 ਤੋਂ ਵੱਧ Rounds ਫਾਇਰਿੰਗ

Jalandhar’ਚ ਅੱਤਵਾਦੀ Lakhbir Singh ਉਰਫ Landa ਹਰੀਕੇ ਉਰਫ Landa ਦੇ ਦੋ ਸਾਥੀਆਂ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਇਸ ਦੇ ਨਾਲ ਹੀ ਦੋ Police ਮੁਲਾਜ਼ਮ ਵੀ ਜ਼ਖਮੀ ਹੋਏ ਹਨ। Punjab Police ਦੇ DGP Gaurav Yadav ਨੇ ਦੱਸਿਆ ਕਿ Jalandhar Commissionerate Police ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ Jalandhar ਵਿੱਚ ਇੱਕ Encounter ਤੋਂ ਬਾਅਦ ਲੰਡਾ ਗਰੁੱਪ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ਦੌਰਾਨ 2 Police ਅਧਿਕਾਰੀ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਇਸ ਘਟਨਾ ‘ਚ ਅੱਤਵਾਦੀ ਲਾਂਡਾ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ ਹੈ।

Punajb ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਸਮੇਤ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਲੰਡਾ ਨਾਲ ਕਿਵੇਂ ਗੱਲਬਾਤ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Police ਤੇ ਗੈਂਗਸਟਰਾਂ ਵਿਚਾਲੇ Cross Firing

Police ਅਧਿਕਾਰੀਆਂ ਅਨੁਸਾਰ Jalandhar Commissionerate Police ਦੀ ਕ੍ਰਾਈਮ ਬ੍ਰਾਂਚ ਦੇ ਸਟਾਫ਼ ਨੂੰ ਲੰਡਾ ਦੇ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਟਿਕਾਣਾ ਪਤਾ ਲੱਗਾ ਤਾਂ ਪੁਲਸ ਟੀਮ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ।

ਦੋਵਾਂ ਮੁਲਜ਼ਮਾਂ ਨੇ ਜਦੋਂ Police ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਦੋਵਾਂ ਪਾਸਿਆਂ ਤੋਂ ਹੋਈ ਜ਼ਬਰਦਸਤ Cross Firing ਵਿੱਚ ਇੱਕ ਗੈਂਗਸਟਰ ਨੂੰ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਸ ਨੇ ਜ਼ਖਮੀ ਅਤੇ ਉਸ ਦੇ ਦੂਜੇ ਸਾਥੀ ਗੈਂਗਸਟਰ ਨੂੰ ਕਾਬੂ ਕਰ ਲਿਆ। ਜ਼ਖ਼ਮੀ Police ਮੁਲਾਜ਼ਮਾਂ ਅਤੇ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Police ਜਾਂਚ ਵਿੱਚ ਲੱਗੀ ਹੋਈ ਹੈ ਕਿ ਉਹ ਲੰਡਾ ਦੇ ਸੰਪਰਕ ਵਿੱਚ ਕਿਵੇਂ ਸਨ।

Police ਤੋਂ ਮਿਲੀ ਮੁਢਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਗੈਂਗਸਟਰ Punjab ਦੇ ਕਈ ਜ਼ਿਲ੍ਹਿਆਂ ਵਿੱਚ ਫਿਰੌਤੀ ਸਮੇਤ ਕਈ ਤਰ੍ਹਾਂ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।

Police ਇਸ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ ਕਿ ਉਹ ਲਾਂਡਾ ਦੇ ਸੰਪਰਕ ਵਿੱਚ ਕਿਵੇਂ ਸਨ ਅਤੇ ਉਹ ਕਿਹੜਾ ਅਪਰਾਧ ਕਰਨ ਦੀ ਤਿਆਰੀ ਕਰ ਰਹੇ ਸਨ।

ਮੁਕਾਬਲੇ ਤੋਂ ਬਾਅਦ Jalandhar ਦੇ Commissioner of Police Swapan Sharma ਮੌਕੇ ‘ਤੇ ਪਹੁੰਚ ਗਏ ਹਨ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments