Tuesday, November 26, 2024
Google search engine
HomeDeshBathinda 'ਚ ਅੜੇ ਕਿਸਾਨ, Police ਨੇ ਛੱਡੇ ਅੱਥਰੂ ਗੈਸ ਦੇ ਗੋਲੇ,...

Bathinda ‘ਚ ਅੜੇ ਕਿਸਾਨ, Police ਨੇ ਛੱਡੇ ਅੱਥਰੂ ਗੈਸ ਦੇ ਗੋਲੇ, ਜਾਣੋ ਕੀ ਹੈ ਪੂਰਾ ਮਾਮਲਾ

Bharatmala Project ਤਹਿਤ ਐਕਵਾਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਅਤੇ Police ਵਿਚਾਲੇ ਝੜਪ ਹੋ ਗਈ ਹੈ।

ਪਿੰਡ ਦੁੱਨੇਵਾਲਾ ਵਿੱਚ Bharatmala Project ਤਹਿਤ ਐਕਵਾਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਅਤੇ Police ਵਿਚਾਲੇ ਝੜਪ ਹੋ ਗਈ ਹੈ।

ਐਕੁਆਇਰ ਕੀਤੀ ਜ਼ਮੀਨ ਛੁਡਾਉਣ ਲਈ ਅੱਗੇ ਵਧ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ Police ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ।

ਬੀਤੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਦੁੱਨੇਵਾਲਾ, ਸ਼ੇਰਗੜ੍ਹ ਅਤੇ Bhagwangarh ਦੀ ਕਰੀਬ ਅੱਠ ਕਿਲੋਮੀਟਰ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ।

ਕਿਸਾਨ ਇਸ ਜ਼ਮੀਨ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਵੱਲੋਂ ਉਸ ਨੂੰ 47 ਲੱਖ ਰੁਪਏ ਦਿੱਤੇ ਜਾ ਰਹੇ ਹਨ।

ਅੱਜ ਵੱਡੀ ਗਿਣਤੀ ਵਿੱਚ ਕਿਸਾਨ ਇਸ ਜ਼ਮੀਨ ਦਾ ਕਬਜ਼ਾ ਛੁਡਵਾਉਣ ਲਈ ਯਤਨਸ਼ੀਲ ਹਨ। ਉਹ ਪਿੰਡ ਦੁੱਨੇਵਾਲਾ ਪਹੁੰਚ ਗਏ ਹਨ।

ਉਨ੍ਹਾਂ ਨੂੰ ਖਿੰਡਾਉਣ ਲਈ Police ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਸਥਿਤੀ ਤਣਾਅਪੂਰਨ ਬਣੀ ਹੋਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments