Thursday, October 22, 2026
Google search engine
HomeCrimeSiddiqui Murder ਕੇਸ 'ਚ Mumbai Police ਦਾ ਵੱਡਾ ਐਕਸ਼ਨ, ਸਾਰੇ 26 ਦੋਸ਼ੀਆਂ...

Siddiqui Murder ਕੇਸ ‘ਚ Mumbai Police ਦਾ ਵੱਡਾ ਐਕਸ਼ਨ, ਸਾਰੇ 26 ਦੋਸ਼ੀਆਂ ‘ਤੇ ਲਗਾਇਆ MCOCA

ਮਕੋਕਾ ਤਹਿਤ ਮੁਲਜ਼ਮ ਦਾ ਪੁਲਿਸ ਰਿਮਾਂਡ 30 ਦਿਨਾਂ ਤੱਕ ਹੋ ਸਕਦਾ ਹੈ, ਜਦੋਂ ਕਿ ਆਈਪੀਸੀ ਤਹਿਤ ਇਹ ਵੱਧ ਤੋਂ ਵੱਧ 15 ਦਿਨਾਂ ਦਾ ਹੈ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਐੱਨਸੀਪੀ ਨੇਤਾ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ ਸਾਰੇ ਦੋਸ਼ੀਆਂ ਖ਼ਿਲਾਫ਼ ਮਕੋਕਾ (MCOCA) ਲਗਾ ਦਿੱਤਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਮਾਮਲੇ ‘ਚ ਹੁਣ ਤੱਕ 26 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ‘ਚ ਹੁਣ ਤੱਕ ਕਥਿਤ ਮੁੱਖ ਸ਼ੂਟਰ ਸ਼ਿਵ ਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਸਖ਼ਤ ਮਕੋਕਾ ਦੇ ਪ੍ਰਬੰਧ ਲਾਗੂ ਕੀਤੇ ਗਏ ਹਨ।
ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਮਕੋਕਾ ਤਹਿਤ ਪੁਲਿਸ ਦੇ ਸਾਹਮਣੇ ਦਿੱਤੇ ਬਿਆਨ ਅਦਾਲਤ ਵਿੱਚ ਸਬੂਤ ਵਜੋਂ ਸਵੀਕਾਰ ਕੀਤੇ ਜਾਂਦੇ ਹਨ। ਮਕੋਕਾ ਤਹਿਤ ਜ਼ਮਾਨਤ ਮਿਲਣੀ ਵੀ ਔਖੀ ਹੈ।
12 ਅਕਤੂਬਰ ਨੂੰ ਹੋਇਆ ਸੀ ਕਤਲ
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਈਸਟ ਵਿੱਚ ਉਸ ਦੇ ਪੁੱਤਰ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੀ ਇਮਾਰਤ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਉਸ ਦੀ ਛਾਤੀ ‘ਤੇ ਦੋ ਗੋਲੀਆਂ ਲੱਗੀਆਂ ਤੇ ਉਸ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਲਾਰੈਂਸ ਬਿਸ਼ਨੋਈ ਦੇ ਭਰਾ ਨੂੰ ਵੀ ਕੀਤਾ ਗਿਆ ਸੀ ਗ੍ਰਿਫ਼ਤਾਰ
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਸਿਦੀਕੀ ਦੇ ਕਤਲ ਤੇ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਘਰ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਕਥਿਤ ਭੂਮਿਕਾ ਲਈ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ੱਕੀ ਮੁੱਖ ਸਾਜ਼ਿਸ਼ਕਾਰ ਸ਼ੁਭਮ ਲੋਨਕਰ ਤੇ ਜੀਸ਼ਾਨ ਮੁਹੰਮਦ ਅਖਤਰ ਅਜੇ ਫਰਾਰ ਹਨ।
ਕੀ ਹੈ MCOCA ਕਾਨੂੰਨ
ਮਹਾਰਾਸ਼ਟਰ ਸਰਕਾਰ ਨੇ 1999 ਵਿੱਚ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ) ਲਾਗੂ ਕੀਤਾ ਸੀ। ਇਸ ਕਾਨੂੰਨ ਦਾ ਮੁੱਖ ਉਦੇਸ਼ ਸੰਗਠਿਤ ਤੇ ਅੰਡਰਵਰਲਡ ਅਪਰਾਧ ਨੂੰ ਖ਼ਤਮ ਕਰਨਾ ਸੀ। ਇਸ ਤੋਂ ਬਾਅਦ 2022 ‘ਚ ਦਿੱਲੀ ਸਰਕਾਰ ਨੇ ਵੀ ਇਸ ਨੂੰ 2002 ਵਿੱਚ ਲਾਗੂ ਕੀਤਾ ਸੀ।
ਫਿਲਹਾਲ ਇਹ ਕਾਨੂੰਨ ਮਹਾਰਾਸ਼ਟਰ ਤੇ ਦਿੱਲੀ ਵਿੱਚ ਲਾਗੂ ਹੈ। ਇਸ ਤਹਿਤ ਅੰਡਰਵਰਲਡ ਨਾਲ ਜੁੜੇ ਅਪਰਾਧੀ, ਫਿਰੌਤੀ ਲਈ ਅਗਵਾ, ਕਤਲ ਜਾਂ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਧਮਕੀਆਂ, ਫਿਰੌਤੀ ਤੇ ਹੋਰ ਕੋਈ ਗੈਰ-ਕਾਨੂੰਨੀ ਗਤੀਵਿਧੀ ਜਿਸ ਰਾਹੀਂ ਵੱਡੇ ਪੱਧਰ ‘ਤੇ ਪੈਸਾ ਲੁੱਟਿਆ ਜਾਂਦਾ ਹੈ, ਅਜਿਹੇ ਸੰਗਠਿਤ ਅਪਰਾਧਾਂ ਦੇ ਮਾਮਲੇ ਸ਼ਾਮਲ ਹਨ।
ਮਕੋਕਾ ਤਹਿਤ ਮੁਲਜ਼ਮ ਦਾ ਪੁਲਿਸ ਰਿਮਾਂਡ 30 ਦਿਨਾਂ ਤੱਕ ਹੋ ਸਕਦਾ ਹੈ, ਜਦੋਂ ਕਿ ਆਈਪੀਸੀ ਤਹਿਤ ਇਹ ਵੱਧ ਤੋਂ ਵੱਧ 15 ਦਿਨਾਂ ਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments