Saturday, October 17, 2026
Google search engine
HomeDeshਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਰੀ ਹੰਗਾਮਾ: ਚੰਡੀਗੜ੍ਹ...

ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਰੀ ਹੰਗਾਮਾ: ਚੰਡੀਗੜ੍ਹ ‘ਚ ਬੈਰੀਕੇਡ ਲਗਾ ਕੇ ਭਾਜਪਾ ਆਗੂਆਂ ਨੂੰ ਰੋਕਿਆ ਗਿਆ

ਸ਼ੁੱਕਰਵਾਰ ਨੂੰ ਭਾਜਪਾ ਨੇ ਪੰਜਾਬ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਹਟਾਉਣ ਦਾ ਅਲਟੀਮੇਟਮ ਦਿੱਤਾ ਸੀ।

ਚੰਡੀਗੜ੍ਹ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਅੱਜ ਭਾਜਪਾ ਵੱਲੋਂ ਐਲਾਨ ਕੀਤਾ ਗਿਆ ਸੀ।
ਇਸ ਦੌਰਾਨ ਜਦੋਂ ਪੰਜਾਬ ਭਾਜਪਾ ਆਗੂ ਚੰਡੀਗੜ੍ਹ ਪੁੱਜੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਅਤੇ ਮੌਕੇ ਤੇ ਜੰਮ ਕੇ ਹੰਗਾਮਾ ਹੋਇਆ। ਜਿਸ ਤੋਂ ਬਾਅਦ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ਤੇ ਲੱਗੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 4 ਦਸੰਬਰ ਨੂੰ ਕੀਤਾ ਜਾਵੇਗਾ।
ਭਾਜਪਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ 72 ਘੰਟਿਆਂ ਅੰਦਰ ਬੁੱਤ ਦਾ ਉਦਘਾਟਨ ਕਰਨ ਦਾ ਅਲਟੀਮੇਟਮ ਦਿੱਤਾ ਸੀ। ਜੋ ਕਿ ਕੱਲ੍ਹ (1 ਦਸੰਬਰ) ਨੂੰ ਪੂਰਾ ਹੋ ਗਿਆ। ਅੱਜ ਭਾਜਪਾ ਆਗੂਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ਤੇ ਜਾ ਕੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ ਸੀ।
ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਇਸ ਬੁੱਤ ਦਾ ਉਦਘਾਟਨ ਕਰਨ ਦਾ ਐਲਾਨ ਕਰ ਦਿੱਤਾ ਹੈ। ਡੀਸੀ ਮੋਹਾਲੀ ਆਸ਼ਿਕਾ ਜੈਨ ਨੇ ਦੱਸਿਆ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 4 ਤਾਰੀਕ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਪ੍ਰਤਿਮਾ ਦੀ ਘੁੰਡ ਚੁਕਾਈ ਕਰਨਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments