Thursday, October 22, 2026
Google search engine
HomeDeshLudhiana ‘ਚ Congress ਨੇ ਵੀ ਲਿਸਟ ਕੀਤੀ ਜਾਰੀ, ਸਿਟਿੰਗ ਕੌਂਸਲਰਾਂ ਦੀਆਂ ਟਿਕਟਾਂ...

Ludhiana ‘ਚ Congress ਨੇ ਵੀ ਲਿਸਟ ਕੀਤੀ ਜਾਰੀ, ਸਿਟਿੰਗ ਕੌਂਸਲਰਾਂ ਦੀਆਂ ਟਿਕਟਾਂ ਕੱਟੀਆਂ

ਹਲਕਾ ਆਤਮ ਨਗਰ ਤੋਂ ਹਾਲ ਹੀ ਵਿੱਚ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਜੁਆਇਨ ਕੀਤੀ ਸੀ

ਲੁਧਿਆਣਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖੋ ਵੱਖ ਪਾਰਟੀਆਂ ਵੱਲੋਂ ਅੱਜ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਨਹੀਂ ਤਾਂ ਇਸੇ ਨੂੰ ਲੈ ਕੇ ਜਿੱਥੇ ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਵੱਲੋਂ 37 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ। ਉਥੇ ਹੀ ਹੁਣ ਕਾਂਗਰਸ ਨੇ ਵੀ ਆਪਣੇ ਦੋ ਹਲਕਿਆਂ ਨੂੰ ਛੱਡ ਬਾਕੀ ਵਾਰਡਾ ਦੀ ਲਿਸਟ ਜਾਰੀ ਕਰ ਦਿੱਤੀ ਹੈ।
ਦੱਸ ਦਈਏ ਕਿ ਹਲਕਾ ਆਤਮ ਨਗਰ ਤੋਂ ਹਾਲ ਹੀ ਵਿੱਚ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਜੁਆਇਨ ਕੀਤੀ ਸੀ ਅਤੇ ਹਲਕਾ ਸਾਊਥ ਤੋਂ ਬਲਵਿੰਦਰ ਸਿੰਘ ਬੈਂਸ ਨੇ ਇਸੇ ਵਜਹਾ ਕਰਕੇ ਕੁਝ ਇਲਾਕਿਆਂ ਤੇ ਹਲੇ ਸਹਿਮਤੀ ਨਹੀਂ ਬਣ ਪਾਈ ਹੈ। ਇਸ ਕਾਰਨ ਹਾਲੇ ਉਨਾਂ ਦੋ ਹਲਕਿਆਂ ਤੇ ਸਸਪੈਂਸ ਬਰਕਰਾਰ ਹੈ, ਪਰ ਇਸ ਲਿਸਟ ਨੂੰ ਜਾਰੀ ਕਰਨ ਤੋਂ ਬਾਅਦ ਕਈ ਉਮੀਦਵਾਰਾਂ ਦੇ ਚਿਹਰੇ ਖਿੜੇ ਹਨ। ਕਈ ਉਮੀਦਵਾਰੀ ਦੇ ਚਾਹਵਾਨ ਦੇ ਚਿਹਰਿਆਂ ‘ਤੇ ਨਿਰਾਸ਼ਾ ਵੀ ਆਈ ਹੈ। ਹਾਲਾਂਕਿ ਇਹਨਾਂ ਨਗਰ ਨਿਗਮ ਚੋਣਾਂ ਦੇ ਵਿੱਚ ਸਿਟਿੰਗ ਕੌਂਸਲਰਾਂ ਦੀ ਵੀ ਕਈ ਜਗ੍ਹਾ ਤੋਂ ਟਿਕਟ ਕੱਟੀ ਜਾ ਚੁੱਕੀ ਹੈ।

  

ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਸੀ।
ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਸੀ ਕਿ ਇਸ ਵਾਰ ਅਕਾਲੀ ਦਲ ਇਕੱਲਿਆਂ ਹੀ ਨਿਗਮ ਚੋਣਾਂ ਲੜ ਰਿਹਾ ਹੈ। ਇਸ ਵਾਰ ਨਿਗਮ ਦਾ ਮੇਅਰ ਅਕਾਲੀ ਦਲ ਦਾ ਹੀ ਬਣੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਆਪਣੇ ਉਮੀਦਵਾਰ ਚੋਣ ਨਿਸ਼ਾਨ ਤੇ ਉਤਾਰੇਗੀ।
ਪਾਰਟੀ ਵੱਲੋਂ 6 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਸੀ।
21 ਦਸੰਬਰ ਨੂੰ ਚੋਣ
ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ‘ਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। 11 ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।
ਨਾਮਜ਼ਦਗੀ ਪੱਤਰਾਂ ਦੀ ਜਾਂਚ 15 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਵੋਟਿੰਗ 21 ਦਸੰਬਰ ਨੂੰ ਹੋਵੇਗੀ, ਜੋ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। 21 ਦਸੰਬਰ ਦੀ ਸ਼ਾਮ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments