Tuesday, June 23, 2026
Google search engine
HomeDeshAmritsar ‘ਚ ਲਿਆਂਦਾ ਜਾਵੇਗਾ Metro Project, BJP ਨੇ Manifesto ਕੀਤਾ ਜਾਰੀ

Amritsar ‘ਚ ਲਿਆਂਦਾ ਜਾਵੇਗਾ Metro Project, BJP ਨੇ Manifesto ਕੀਤਾ ਜਾਰੀ

ਭਾਜਪਾ ਨੇ ਕਿਹਾ ਕਿ ਜੇਕਰ ਭਾਜਪਾ ਦਾ ਮੇਅਰ Amritsar ਵਿੱਚ ਬਣਦਾ ਹੈ ਤਾਂ ਸਭ ਤੋਂ ਪਹਿਲਾਂ ਗੁਮਟਾਲਾ ਬਾਈਪਾਸ ਦਾ ਨਾਲਾ ਢੱਕਣ ਦਾ ਕੰਮ ਕੀਤਾ ਜਾਵੇਗਾ।

ਪਿਛਲੇ ਦਿਨੀ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ‘ਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ 5 ਗਰੰਟੀਆਂ ਦਿੱਤੀਆਂ ਗਈਆਂ ਸਨ।
ਦੂਜੇ ਪਾਸੇ ਅੱਜ ਭਾਜਪਾ ਨੇ ਵੀ ਅੰਮ੍ਰਿਤਸਰ ਵਿੱਚੋਂ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਮੈਨੀਫੈਸਟੋ ‘ਚ ਮੈਟਰੋ ਸਮੇਤ ਹੋਰ ਵੱਡੇ ਪ੍ਰੋਜੈਕਟਾਂ ਦਾ ਵਾਅਦਾ ਕੀਤਾ ਗਿਆ ਹੈ। ਪੰਜਾਬ ‘ਚ 21 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਉਸੇ ਦਿਨ ਹੀ ਗਿਣਤੀ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਸ਼ਵੇਤ ਮਲਿਕ ਨੇ ਕਿਹਾ ਕਿ 5 ਸਾਲ ਕਾਂਗਰਸ ਦੀ ਸਰਕਾਰ ਤੇ 3 ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਲਾਰਿਆਂ ਦੀ ਭਰਮਾਰ ਹੀ ਦਿੱਤੀ ਹੈ।
ਨਾਲ ਹੀ ਭਾਜਪਾ ਨੇ ਕਿਹਾ ਕਿ ਜੇਕਰ ਭਾਜਪਾ ਦਾ ਮੇਅਰ ਅੰਮ੍ਰਿਤਸਰ ਵਿੱਚ ਬਣਦਾ ਹੈ ਤਾਂ ਸਭ ਤੋਂ ਪਹਿਲਾਂ ਗੁਮਟਾਲਾ ਬਾਈਪਾਸ ਦਾ ਨਾਲਾ ਢੱਕਣ ਦਾ ਕੰਮ ਕੀਤਾ ਜਾਵੇਗਾ।
ਨਗਰ ਨਿਗਮ ਦੇ ਟੈਕਸਾਂ ‘ਚ ਸੁਧਾਰ ਕੀਤਾ ਜਾਏਗਾ ਅਤੇ ਉਨਾਂ ਨੇ ਕਿਹਾ ਕਿ ਅੰਮ੍ਰਿਤਸਰ ਮੈਟਰੋ ਪ੍ਰੋਜੈਕਟ ਵੀ ਅਕਾਲੀ ਭਾਜਪਾ ਦੀ ਸਰਕਾਰ ਸਮੇਂ ਆਇਆ ਸੀ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਬੰਦ ਹੋ ਗਿਆ ਅਤੇ ਉਸ ਪ੍ਰੋਜੈਕਟ ਨੂੰ ਵੀ ਦੁਬਾਰਾ ਤੋਂ ਵਧੀਆ ਢੰਗ ਨਾਲ ਸ਼ੁਰੂ ਕੀਤਾ ਜਾਵੇਗਾ।
ਭਾਜਪਾ ਆਗੂਆਂ ਨੇ ਵਾਅਦਾ ਕੀਤਾ ਕਿ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ ਅਤੇ ਸ਼ਹਿਰ ਵਿੱਚ ਸਾਫ ਸਫਾਈ ਦੀ ਵੱਲ ਖਾਸ ਧਿਆਨ ਦਿੱਤਾ ਜਾਵੇਗਾ।
ਸ਼ਹਿਰ ਨੂੰ ਸਮਾਰਟ ਸਿਟੀ ਕੇਂਦਰ ਸਰਕਾਰ ਵੱਲੋਂ ਆਏ ਕਰੋੜਾਂ ਰੁਪਏ ਦੇ ਫੰਡ ਨੂੰ ਵਧੀਆ ਢੰਗ ਨਾਲ ਵਿਕਸਿਤ ਕੀਤਾ ਜਾਵੇਗਾ। ਸ਼ਹਿਦ ਵਿੱਚ ਬੀਮਾਰੀਆਂ ਦੇ ਬਚਾਅ ਲਈ ਕੰਮ ਕੀਤਾ ਜਾਵੇਗਾ ਤੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਵੀ ਲਗਵਾਈਆਂ ਜਾਣਗੀਆਂ।

21 ਦਸੰਬਰ ਨੂੰ ਹੈ ਵੋਟਿੰਗ

ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਅਬਜ਼ਰਵਰਾਂ ਨੇ ਸ਼ੁੱਕਰਵਾਰ ਤੋਂ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਉਨ੍ਹਾਂ ਦੀ ਸੂਚੀ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments