Thursday, June 18, 2026
Google search engine
HomeDeshLok Sabha ਵਿੱਚ 'One Nation, One Election' ਬਿੱਲ ਬਹੁਮਤ ਨਾਲ ਸਵੀਕਾਰ

Lok Sabha ਵਿੱਚ ‘One Nation, One Election’ ਬਿੱਲ ਬਹੁਮਤ ਨਾਲ ਸਵੀਕਾਰ

ਇੱਕ ਰਾਸ਼ਟਰ, ਇੱਕ ਚੋਣ ਬਿੱਲ ਅੱਜ ਲੋਕ ਸਭਾ ਵਿੱਚ ਚਰਚਾ ਲਈ ਪੇਸ਼ ਕੀਤਾ।

ਇਸ ਬਿੱਲ ਦੇ ਤਹਿਤ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਵਿਵਸਥਾ ਹੈ। ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਸਬੰਧਤ ਸੰਵਿਧਾਨ ਸੋਧ ਬਿੱਲ ਵੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਸੂਚੀਬੱਧ ਏਜੰਡੇ ਵਿੱਚ ਸ਼ਾਮਲ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਵੱਲੋਂ ਸੰਵਿਧਾਨ (ਇੱਕ ਸੌ 29ਵੀਂ ਸੋਧ) ਬਿੱਲ ਪੇਸ਼ ਕੀਤਾ ਜਾਵੇਗਾ।
ਮੇਘਵਾਲ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਐਕਟ, 1963, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਐਕਟ, 1991 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਵਿੱਚ ਸੋਧ ਕਰਨ ਲਈ ਇੱਕ ਬਿੱਲ ਵੀ ਪੇਸ਼ ਕਰਨਗੇ।
ਇਸ ਬਿੱਲ ਦਾ ਮਕਸਦ ਦਿੱਲੀ, ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਨਾਲੋ-ਨਾਲ ਚੋਣਾਂ ਕਰਵਾਉਣ ਦੇ ਮਕਸਦ ਨਾਲ ਇਕਸਾਰ ਕਰਨਾ ਹੈ। ਕੇਂਦਰੀ ਮੰਤਰੀ ਮੰਡਲ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ।

ਲੋਕ ਸਭਾ ਵਿੱਚ ‘One Nation, One Election’ ਬਿੱਲ ਦੇ ਹੱਕ ਵਿੱਚ ਪਈਆਂ 269 ਵੋਟਾਂ

‘One Nation, One Election’ ਬਿੱਲ ਨੂੰ ਮਨਜ਼ੂਰੀ ਦੇਣ ਦੇ ਪੱਖ ‘ਚ 269 ਵੋਟਾਂ ਪਈਆਂ, ਜਦਕਿ 198 ਸੰਸਦ ਮੈਂਬਰਾਂ ਨੇ ਇਸ ਦੇ ਖਿਲਾਫ ਵੋਟ ਪਾਈ। ਬਿੱਲ ਨੂੰ ਜੇਪੀਸੀ ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਨਾਲ ਲੋਕ ਸਭਾ ਦੀ ਕਾਰਵਾਈ ਬਾਅਦ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments