Friday, June 19, 2026
Google search engine
HomeDeshਸਿੱਧੇ Supreme Court ਆਉਣ ਕਿਸਾਨ, ਜਾਇਜ਼ ਮੰਗਾਂ ਤੇ ਕਰਾਂਗੇ ਸੁਣਵਾਈ- SC

ਸਿੱਧੇ Supreme Court ਆਉਣ ਕਿਸਾਨ, ਜਾਇਜ਼ ਮੰਗਾਂ ਤੇ ਕਰਾਂਗੇ ਸੁਣਵਾਈ- SC

Supreme Court ਨੇ ਸ਼ੰਭੂ ਬਾਰਡਰ ਬੰਦ ਹੋਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਅਹਿਮ ਟਿੱਪਣੀ ਕੀਤੀ ਹੈ।

Supreme Court ਨੇ ਸ਼ੰਭੂ ਬਾਰਡਰ ਬੰਦ ਹੋਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਅਹਿਮ ਟਿੱਪਣੀ ਕੀਤੀ ਹੈ। ਕੋਰਟ ਨੇ ਕਿਹਾ ਹੈ ਕਿ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ ਦੀਆਂ ਗੱਲਾਂ ਸੁਣਨ ਲਈ ਤਿਆਰ ਹੈ।

ਡੱਲੇਵਾਲ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਵਕੀਲ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਕੋਰਟ ਨੂੰ ਜਾਣਕਾਰੀ ਦਿੱਤੀ।
ਵਕੀਲ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਮੁਤਾਬਿਕ ਸਰਕਾਰ ਨੇ ਡੱਲੇਵਾਲ ਨੂੰ ਸਿਹਤ ਸਹੂਲਤਾਂ ਦੀ ਪੇਸ਼ਕਸ ਕੀਤੀ ਸੀ। ਪਰ ਡੱਲੇਵਾਲ ਕੋਈ ਵੀ ਮੈਡੀਕਲ ਟੈਸਟ ਨਹੀਂ ਕਰਵਾਉਣਾ ਚਾਹੁੰਦੇ।

ਡੱਲੇਵਾਲ ਤੇ ਸਾਥੀਆਂ ਦਾ ਦਬਾਅ ਹੋਵੇਗਾ- SC

ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਬਹੁਤ ਕੀਮਤੀ ਹੈ। ਡੱਲੇਵਾਲ ਦੇ ਮਨ ਅੰਦਰ ਕੁੱਝ ਭਾਵਨਾਵਾਂ ਹਨ ਅਤੇ ਕੁੱਝ ਉਹਨਾਂ ਉੱਪਰ ਆਪਣੇ ਸਾਥੀ ਕਿਸਾਨਾਂ ਦਾ ਵੀ ਦਬਾਅ ਹੋਵੇਗਾ।
ਉੱਧਰੋਂ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸੋਲੀਸੀਟਰ ਜਰਨਲ ਨੇ ਕਿਹਾ ਕਿ ਜੇਕਰ ਡੱਲੇੇਵਾਲ ਨੂੰ ਕੁੱਝ ਹੋ ਗਿਆ ਤਾਂ ਬਹੁਤ ਮੁਸ਼ਕਿਲ ਹੋ ਜਾਵੇਗੀ।

ਸਿੱਧੇ ਕੋਰਟ ਆ ਜਾਣ ਕਿਸਾਨ- SC

ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਕਿਸਾਨਾਂ ਦਾ ਇਲਜ਼ਾਮ ਸੀ ਕਿ ਜਿਸ ਕਮੇਟੀ ਕੋਲ ਫੈਸਲਾ ਲੈਣ ਦੀ ਕੋਈ ਸ਼ਕਤੀ ਨਹੀਂ ਹੈ ਅਜਿਹੀ ਕਮੇਟੀ ਸਾਹਮਣੇ ਪੇਸ਼ ਹੋਣ ਦਾ ਕੀ ਫਾਇਦਾ। ਜਿਸ ਦੀ ਜਾਣਕਾਰੀ ਸੁਣਵਾਈ ਦੌਰਾਨ ਕੋਰਟ ਨੂੰ ਦਿੱਤੀ ਗਈ।
ਜਿਸ ਉੱਪਰ ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਬੈਂਚ ਨੇ ਕਿਹਾ ਕਿ ਜੇਕਰ ਕਿਸਾਨ ਕਮੇਟੀ ਅੱਗੇ ਜਾਣ ਲਈ ਤਿਆਰ ਨਹੀਂ ਹਨ ਤਾਂ ਉਹ ਸਾਡੇ ਕੋਲ ਆ ਸਕਦੇ ਹਨ।
Supreme Court  ਨੇ ਪੰਜਾਬ ਦੇ ਐਡਵੋਕੇਟ ਜਰਨਲ ਨੂੰ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਲਈ ਤਿਆਰ ਹਨ।
ਕੋਰਟ ਕਿਸਾਨਾਂ ਦੀਆਂ ਜਾਇਜ਼ ਮੰਗਾਂ ਉੱਪਰ ਵਿਚਾਰ ਵੀ ਕਰੇਗੀ। ਨਾਲ ਹੀ Supreme Court ਨੇ ਕਿਹਾ ਕਿ ਕਿਸਾਨਾਂ ਨੂੰ ਵੀ ਡੱਲੇਵਾਲ ਦੀ ਸਿਹਤ ਦੀ ਚਿੰਤਾ ਕਰਨੀ ਚਾਹੀਦੀ ਹੈ। ਸਾਡੇ ਸਾਰਿਆਂ ਲਈ ਡੱਲੇਵਾਲ ਦੀ ਜਾਣ ਕੀਮਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments