HomeDeshਸਾਬਕਾ ਪ੍ਰਧਾਨ ਮੰਤਰੀ Dr. Manmohan Singh ਨੂੰ SGPC ਨੇ ਸ਼ੋਕ ਸਭਾ ਕਰ...
ਸਾਬਕਾ ਪ੍ਰਧਾਨ ਮੰਤਰੀ Dr. Manmohan Singh ਨੂੰ SGPC ਨੇ ਸ਼ੋਕ ਸਭਾ ਕਰ ਕੇ ਦਿੱਤੀ ਸ਼ਰਧਾਜਲੀ
Pratap Singh ਨੇ ਕਿਹਾ ਕਿ ਸਿੱਖ ਕੌਮ ਨੂੰ Dr. Manmohan Singh ’ਤੇ ਮਾਣ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ Teja Singh Samudari Hall ਵਿਖੇ Dr. Manmohan Singh ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ Pratap Singh ਨੇ Dr. Manmohan Singh ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ Dr. Manmohan Singh ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।