Friday, June 26, 2026
Google search engine
HomeDeshPSEB ਨੇ ਜਾਰੀ ਕੀਤੀ Date Sheet, ਜਾਣੋਂ ਕਦੋਂ ਹੋਣਗੇ ਪੇਪਰ, 7 ਲੱਖ...

PSEB ਨੇ ਜਾਰੀ ਕੀਤੀ Date Sheet, ਜਾਣੋਂ ਕਦੋਂ ਹੋਣਗੇ ਪੇਪਰ, 7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

10ਵੀਂ ਅਤੇ 12ਵੀਂ ਜਮਾਤ ਲਈ PSEB ਦੀ ਪ੍ਰੀਖਿਆ ਵਿੱਚ ਪੰਜਾਬ ਭਰ ਦੇ ਕਰੀਬ ਸੱਤ ਲੱਖ ਵਿਦਿਆਰਥੀ ਬੈਠਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਬੋਰਡ ਨੇ ਇਸ ਸਬੰਧੀ ਸੂਚਨਾ ਸਕੂਲਾਂ ਨੂੰ ਭੇਜ ਦਿੱਤੀ ਹੈ।
ਨਾਲ ਹੀ, ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਡੇਟਸ਼ੀਟ ਨੋਟ ਕਰਨ ਲਈ ਕਿਹਾ ਗਿਆ ਹੈ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

7 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

10ਵੀਂ ਅਤੇ 12ਵੀਂ ਜਮਾਤ ਲਈ PSEB ਦੀ ਪ੍ਰੀਖਿਆ ਵਿੱਚ ਪੰਜਾਬ ਭਰ ਦੇ ਕਰੀਬ ਸੱਤ ਲੱਖ ਵਿਦਿਆਰਥੀ ਬੈਠਣਗੇ। ਪ੍ਰੀਖਿਆ ਲਈ ਪ੍ਰਸ਼ਨ ਪੱਤਰ ਬੈਂਕਾਂ ਰਾਹੀਂ ਸਕੂਲਾਂ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਪ੍ਰੀਖਿਆ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਇਸ ਦਾ ਸਾਰਾ ਕੰਮ ਬੋਰਡ CBSE ਅਤੇ ਅੰਤਰਰਾਸ਼ਟਰੀ ਬੋਰਡਾਂ ਦੀ ਤਰਜ਼ ‘ਤੇ ਕਰਦਾ ਹੈ। ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
PSEB ਨੇ ਜਾਰੀ ਕੀਤੀ ਡੇਟਸ਼ੀਟ

PSEB ਨੇ ਜਾਰੀ ਕੀਤੀ ਡੇਟਸ਼ੀਟ

ਡਿਜੀਲੌਕਰ ਤੋਂ ਜਾਰੀ ਕੀਤੇ ਜਾਣਗੇ ਸਰਟੀਫਿਕੇਟ

ਹੁਣ ਬੋਰਡ ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਦਾ ਹੈ ਜੋ ਇਸ ਲਈ ਅਪਲਾਈ ਕਰਦੇ ਹਨ। ਨਹੀਂ ਤਾਂ ਵਿਦਿਆਰਥੀਆਂ ਨੂੰ ਇਸ ਨੂੰ ਡਿਜੀਲੌਕਰ ਤੋਂ ਹੀ ਪ੍ਰਾਪਤ ਕਰਨਾ ਹੋਵੇਗਾ। ਹਾਰਡ ਕੰਪਨੀ ਲਈ ਫੀਸ ਤੈਅ ਕੀਤੀ ਗਈ ਹੈ। ਇਸ ਦਾ ਭੁਗਤਾਨ ਵੀ ਪਹਿਲਾਂ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਬੋਰਡ ਪ੍ਰੀਖਿਆ ਦੇ ਨਤੀਜੇ ਪਹਿਲਾਂ ਜਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments