Tuesday, October 20, 2026
Google search engine
HomeDeshਅਕਾਲੀ ਦਲ ਦੀ ਸਿਆਸੀ ਕਾਨਫਰੰਸ ਸ਼ੁਰੂ, ਪ੍ਰਕਾਸ਼ ਸਿੰਘ ਬਾਦਲ ਦਾ ਫਖ਼ਰ-ਏ-ਕੌਮ ਐਵਾਰਡ...

ਅਕਾਲੀ ਦਲ ਦੀ ਸਿਆਸੀ ਕਾਨਫਰੰਸ ਸ਼ੁਰੂ, ਪ੍ਰਕਾਸ਼ ਸਿੰਘ ਬਾਦਲ ਦਾ ਫਖ਼ਰ-ਏ-ਕੌਮ ਐਵਾਰਡ ਵਾਪਸ ਕਰਨ ਦੀ ਅਪੀਲ

Akali Dal ਦੇ ਬੁਲਾਰਿਆ ਨੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਪੁਰਸਕਾਰ ਵਾਪਸ ਦੇਣ ਦੀ ਬੇਨਤੀ ਕੀਤੀ ਹੈ।

ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਮਲੋਟ ਰੋਡ ‘ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਭਾਰੀ ਕਾਨਫਰੰਸ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਤੇ ਸਾਬਕਾ ਕੈਬਨਟ ਮੰਤਰੀ ਕਾਨਫਰੰਸ ‘ਚ ਪਹੁੰਚ ਚੁੱਕੇ ਹਨ। ਸਟੇਜ ਤੋਂ ਸੰਬੋਧਨ ਕਰਦਿਆਂ ਹੋਇਆਂ ਬੁਲਾਰਿਆ ਨੇ ਪੰਜ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰ-ਏ-ਕੌਮ ਪੁਰਸਕਾਰ ਵਾਪਸ ਦੇਣ ਦੀ ਬੇਨਤੀ ਕੀਤੀ ਹੈ। ਭਾਵੇਂ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਿਆ ਹੈ ਪਰ ਬੁਲਾਰਿਆਂ ਵੱਲੋਂ ਅਜੇ ਵੀ ਉਨ੍ਹਾਂ ਨੂੰ ਸਟੇਜ ਤੋਂ ਪ੍ਰਧਾਨ ਕਹਿ ਕੇ ਸੰਬੋਧਨ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਕਾਨਫਰੰਸ ਵਾਲੀ ਸਟੇਜ ‘ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਆਗੂ ਵੀ ਹਾਜ਼ਰ ਹਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments