Monday, October 19, 2026
Google search engine
HomeDeshਨਗਰ ਨਿਗਮ 'ਚ ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਾਸਲ...

ਨਗਰ ਨਿਗਮ ‘ਚ ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਾਸਲ ਕੀਤੇ 4 ਲੱਖ 17 ਹਜ਼ਾਰ, ਮੁਕੱਦਮਾ ਦਰਜ

ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਬਿੰਦਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।

ਨਗਰ ਨਿਗਮ ਦੇ ਅਧਿਕਾਰੀਆਂ ਨਾਲ ਨੇੜਤਾ ਹੋਣ ਦੀ ਗੱਲ ਆਖ ਕੇ ਕੇ ਇੱਕ ਵਿਅਕਤੀ ਨੇ ਫਿਲੌਰ ਦੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਨੂੰ ਠੱਗੀ ਦਾ ਸ਼ਿਕਾਰ ਬਣਾਇਆ।
ਮੁਲਜ਼ਮ ਨੇ ਲੜਕੀ ਕੋਲੋਂ ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ ।
ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਤੇ ਸ਼ਿਕਾਇਤ ‘ਤੇ ਦੁਗਰੀ ਦੇ ਵਾਸੀ ਬਿੰਦਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਕਿਰਨਦੀਪ ਨੇ ਦੱਸਿਆ ਕਿ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਇੱਕ ਨੌਕਰੀ ਦੀ ਤਲਾਸ਼ ਵਿੱਚ ਸੀ।
ਇਸੇ ਦੌਰਾਨ ਲੁਧਿਆਣਾ ਦੇ ਦੁਗਰੀ ਇਲਾਕੇ ਦਾ ਰਹਿਣ ਵਾਲਾ ਬਿੰਦਰ ਇੱਕ ਵਾਕਫ਼ ਵਿਅਕਤੀ ਦੇ ਜਰੀਏ ਉਸਦੇ ਸੰਪਰਕ ਵਿੱਚ ਆਇਆ ।
ਮੁਲਜਮ ਨੇ ਆਖਿਆ ਕਿ ਉਸਦੀ ਨਗਰ ਨਿਗਮ ਦੇ ਵੱਡੇ ਅਧਿਕਾਰੀਆਂ ਨਾਲ ਚੰਗੀ ਜਾਣ ਪਛਾਣ ਹੈ। ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਮੁਲਜਮ ਨੇ ਲੜਕੀ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ।
ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਨੇ ਨਾ ਤਾਂ ਲੜਕੀ ਨੂੰ ਨੌਕਰੀ ਲਗਵਾਈ ਅਤੇ ਨਾ ਹੀ ਰਕਮ ਵਾਪਸ ਕੀਤੀ । ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਬਿੰਦਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਗੌਰਵ ਚੰਦੇਲ ਨੇ ਦੱਸਿਆ ਕਿ ਮੁਲਜਮ ਨੂੰ ਚਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments