ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਸ਼ੰਭੂ ਬਾਰਡਰ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਵਿੱਚ ਪੰਹੁਚੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਗੁਰੂ ਨਗਰੀ ਅੰਮ੍ਰਿਤਸਰ ਦੇ ਪਿੰਡ ਲੋਪੋਕੇ ਕੱਕੜ ਦਾ ਰਹਿਣ ਵਾਲਾ ਸੀ। ਕਿਸਾਨ ਦੀ ਪਛਾਣ ਪਰਗਟ ਸਿੰਘ ਵੱਜੋਂ ਹੋਈ ਹੈ। ਜਿਸ ਕੋਲ ਮਹਿਜ਼ 2 ਏਕੜ ਜ਼ਮੀਨ ਸੀ ਅਤੇ ਉਹ ਅਕਸਰ ਹੀ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿਸਾ ਪਾਉਂਦੇ ਸਨ।
13 ਫਰਵਰੀ ਨੂੰ ਇੱਕ ਸਾਲ ਹੋਵੇਗਾ ਪੂਰਾ
ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ-2 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਬੀਤੇ ਦਿਨ ਹੀ ਵੱਡੀ ਗਿਣਤੀ ‘ਚ ਕਿਸਾਨ ਅੰਮ੍ਰਿਤਸਰ ਤੋਂ ਟਰੈਕਟਰ ਟਰਾਲੀਆਂ ਲੈਕੇ ਸ਼ੰਭੂ ਵਿੱਚ ਇੱਕਤਰ ਹੋਏ ਸਨ। ਇਸ ਤੋਂ ਇਲਾਵਾ, ਕਿਸਾਨ ਆਗੂ 11 ਫਰਵਰੀ ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਤਿੰਨ ਕਿਸਾਨ ਮਹਾਂਪੰਚਾਇਤਾਂ ਨੂੰ ਸਫਲ ਬਣਾਉਣ ਲਈ ਰਣਨੀਤੀ ਬਣਾਉਣ ਵਿੱਚ ਰੁੱਝੇ ਹੋਏ ਹਨ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਲਗਾਤਾਰ ਜਾਰੀ ਹੈ ਅਤੇ ਇਹ 66ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।