ਬੱਸ ਡਿੱਗਣ ਕਾਰਨ ਕਈ ਜ਼ਖ਼ਮੀ ਤੇ ਕਈਆਂ ਦੀ ਹਾਲਾਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।
ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਜਾ ਡਿੱਗੀ। ਬੱਸ ਡਿੱਗਣ ਕਾਰਨ ਕਈ ਜ਼ਖ਼ਮੀ ਤੇ ਕਈਆਂ ਦੀ ਹਾਲਾਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। SSP ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ
ਜ਼ਿਕਰਯੋਗ ਹੈ ਕਿ ਇਹ ਹਾਦਸਾ ਕੋਟਕਪੂਰਾ ਰੋਡ ‘ਤੇ ਸ਼ਾਹੀ ਹਵੇਲੀ ਨੇੜੇ ਵਾਪਰਿਆ। ਜਦੋਂ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਅਬੋਹਰ ਤੋਂ ਫਰੀਦਕੋਟ ਵੱਲ ਆ ਰਹੀ ਸੀ ਤਾਂ ਕੋਟਕਪੂਰਾ ਰੋਡ ‘ਤੇ ਸ਼ਾਹੀ ਹਵੇਲੀ ਨੇੜੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਤੇਜ਼ ਰਫ਼ਤਾਰ ਕਾਰਨ ਡਰੇਨ ਵਿੱਚ ਡਿੱਗ ਗਈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 20 ਤੋਂ 25 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਫਰੀਦਕੋਟ ਐਸਐਸ ਪੀ ਪ੍ਰਗਿਆ ਜੈਨ ਦਾ ਕਹਿਣਾ ਹੈ ਕਿ ਦਾਖ਼ਲ ਮਰੀਜ਼ਾਂ ਨੂੰ ਇਲਾਜ ਵਿੱਚ ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਊਗੀ। ਇਸ ਮੌਕੇ ਡੀਸੀ ਵਨੀਤ ਕੁਮਾਰ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਦੁਆਰਾ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਹਾਲ ਪੁੱਛਿਆ ਗਿਆ ਤੇ ਡਾਕਟਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਮਰੀਜ਼ਾਂ ਨੂੰ ਇਲਾਜ ਵਿੱਚ ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ।
ਫਿਲਹਾਲ ਬੱਸ ‘ਚ ਜ਼ਿਆਦਾਤਰ ਸਵਾਰੀਆਂ ਅਬੋਹਰ ਦੇ ਮੁਕਤਸਰ ਤੋਂ ਦੱਸੀਆਂ ਜਾਂਦੀਆਂ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ।