Thursday, October 29, 2026
Google search engine
HomeDeshਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਸਾਰੇ ਆਦੇਸ਼ ਪੂਰਨ ਰੂਪ ’ਚ ਲਾਗੂ...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਸਾਰੇ ਆਦੇਸ਼ ਪੂਰਨ ਰੂਪ ’ਚ ਲਾਗੂ ਕੀਤੇ ਜਾਣ : ਜਥੇਦਾਰ

ਕਮੇਟੀ ਦੇ ਸੀਨੀਅਰ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਪਸ਼ਟ ਕੀਤਾ ਹੈ ਕਿ ਐੱਸਜੀਪੀਸੀ ਟਕਰਾਅ ਦੀ ਨੀਤੀ ਅਪਣਾ ਰਹੀ ਹੈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨਾਲ ਜਾਰੀ ਵਿਵਾਦ ਵਿਚਾਲੇ ਮੁੜ ਦੁਹਰਾਇਆ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਸਾਰੇ ਆਦੇਸ਼ ਪੂਰਨ ਰੂਪ ’ਚ ਲਾਗੂ ਕੀਤੇ ਜਾਣ। ਇਹ ਗੱਲ ਉਨ੍ਹਾਂ ਅਕਾਲੀ ਦਲ ਦੇ ਪੁਨਰਗਠਨ ਤੇ ਭਰਤੀ ਪ੍ਰਕਿਰਿਆ ਲਈ ਗਠਿਤ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਨਾਲ ਐਤਵਾਰ ਨੂੰ ਮੁਲਾਕਾਤ ਦੌਰਾਨ ਕਹੀ। ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਕੋਈ ਸਹਿਯੋਗ ਨਹੀਂ ਕਰ ਰਹੀ। ਨਤੀਜੇ ਵਜੋਂ ਕਮੇਟੀ ਭਰਤੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨਹੀਂ ਕਰ ਪਾ ਰਹੀ।

ਜ਼ਿਕਰੋਯਗ ਹੈ ਕਿ ਸੱਤ ਮੈਂਬਰੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਤੇ ਕਿਰਪਾਲ ਸਿੰਘ ਬੰਡੂਗਰ ਅਸਤੀਫ਼ਾ ਦੇ ਚੁੱਕੇ ਹਨ। ਉਕਤ ਦੋਵਾਂ ਧਾਰਮਿਕ ਨੇਤਾਵਾਂ ਦੀ ਗ਼ੈਰ ਮੌਜੂਦਗੀ ’ਚ ਬੀਤੇ ਸ਼ੁੱਕਰਵਾਰ ਨੂੰ ਬਾਕੀ ਮੈਂਬਰਾਂ ਮਨਪ੍ਰੀਤ ਸਿੰਘ ਸਿਆਲੀ, ਬੀਬੀ ਸਤੰਵਤ ਕੌਰ, ਸੰਤਾ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਬੈਠਕ ਕੀਤੀ ਸੀ। ਇਸ ਬੈਠਕ ਦੀ ਕਾਰਵਾਈ ਸਬੰਧੀ ਰਿਪੋਰਟ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਗਈ। ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਕਮੇਟੀ ਨੇ ਜਥੇਦਾਰ ਨੂੰ ਸੂਚਿਤ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਭਰਤੀ ਪ੍ਰਕਿਰਿਆ ਲਈ ਕੋਈ ਸਹਿਯੋਗ ਨਹੀਂ ਦੇ ਰਹੀ। ਨਤੀਜੇ ਵਜੋਂ ਕਮੇਟੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਂਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਵਿੱਖ ’ਚ ਜੋ ਵੀ ਹੁਕਮ ਦਿੱਤੇ ਜਾਣਗੇ, ਕਮੇਟੀ ਉਨ੍ਹਾਂ ਦੀ ਪਾਲਣਾ ਕਰੇਗੀ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਸਾਫ਼ ਕੀਤਾ ਹੈ ਕਿ ਉਹ ਦੋ ਦਸੰਬਰ ਦੇ ਹੁਕਮ ਲਾਗੂ ਕਰਵਾਉਣ ਲਈ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਕਮੇਟੀ ਦਾ ਵਜੂਦ ਅਜੇ ਵੀ ਕਾਇਮ ਹੈ।

ਟਕਰਾਅ ਦੀ ਨੀਤੀ ਤਿਆਗੀ ਐੱਸਜੀਪੀਸੀ : ਵਾਡਾਲਾ

ਕਮੇਟੀ ਦੇ ਸੀਨੀਅਰ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਪਸ਼ਟ ਕੀਤਾ ਹੈ ਕਿ ਐੱਸਜੀਪੀਸੀ ਟਕਰਾਅ ਦੀ ਨੀਤੀ ਅਪਣਾ ਰਹੀ ਹੈ, ਅਧਿਕਾਰਾਂ ਲੜਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਤਾਕਤ ਸਰਬਉੱਚ ਹੈ, ਇਸ ਨੂੰ ਘੇਰੇ ’ਚ ਬੰਨ੍ਹ ਕੇ ਨਹੀਂ ਰੱਖਿਆ ਜਾ ਸਕਦੈ, ਇਸ ਦੇ ਅਧਿਕਾਰ ਤੇ ਘੇਰੇ ਵਿਸ਼ਵ ਪੱਧਰੀ ਹਨ। ਸਿੱਖ ਕੌਮ ਸ੍ਰੀ ਅਕਾਲ ਤਖ਼ਤ ਦੇ ਹਰ ਆਦੇਸ਼ ਨੂੰ ਮੰਨਦੀ ਹੈ। ਇਸ ਦੇ ਅੱਗੇ ਗੁਰਦੁਆਰਾ ਐਕਟ ਜਾਂ ਐੱਸਜੀਪੀਸੀ ਦੀ ਕੋਈ ਵਿਚਾਰਧਾਰਾ ਮਾਅਨੇ ਨਹੀਂ ਰੱਖਦੀ। ਐੱਸਜੀਪੀਸੀ ਨੂੰ ਸ੍ਰੀ ਅਕਾਲ ਤਖ਼ਤ ਨਾਲ ਟਕਰਾਅ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ। ਐੱਸਜੀਪੀਸੀ ਨਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਨੂੰ ਚੁਣੌਤੀ ਦੇ ਰਹੀ ਹੈ ਬਲਕਿ ਇਸ ਸਰਬਉੱਚ ਤਖ਼ਤ ਤੋਂ ਵੀ ਮੂੰਹ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਭਗੌੜਾ ਪਾਰਟੀ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ੇ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਧਾਮੀ ਨੂੰ ਇਸ ਸੱਤ ਮੈਂਬਰੀ ਕਮੇਟੀ ਦੀ ਅਗਵਾਈ ਕਰਨੀ ਚਾਹੀਦੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਧਾਮੀ ਨੂੰ ਤੁਰੰਤ ਆਪਣਾ ਅਸਤੀਫ਼ਾ ਵਾਪਸ ਲੈਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments