Tuesday, October 27, 2026
Google search engine
HomeCrimePunjab Police ਦੀ ਵੱਡੀ ਕਾਰਵਾਈ ! ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ...

Punjab Police ਦੀ ਵੱਡੀ ਕਾਰਵਾਈ ! ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

DGP Gaurav Yadav ਨੇ ਕਿਹਾ ਕਿ ਫਰਜ਼ੀ ਸਲਿੱਪਾਂ ਵਿੱਚ ਅਧਿਕਾਰਤ ਮਾਈਨਿੰਗ ਵੈੱਬਸਾਈਟ ਦੀ ਤਰਜ਼ ’ਤੇ ਇੱਕ ਬਾਰ/ਕਿਊਆਰ ਸਕੈਨਰ ਕੋਡ ਵੀ ਹੁੰਦਾ ਸੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਵਾਹਨਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦੇਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਦਿੱਤੀ।
ਮੁਲਜ਼ਮ ਦੀ ਪਛਾਣ ਖਰੜ (ਐਸ.ਏ.ਐਸ. ਨਗਰ) ਦੇ ਰਹਿਣ ਵਾਲੇ ਗੌਰਵ ਕੁਮਾਰ ਵਜੋਂ ਹੋਈ ਹੈ, ਜੋ ਮਾਈਨਿੰਗ ਵਿਭਾਗ ਦੀ ਅਸਲ ਅਧਿਕਾਰਤ ਵੈੱਬਸਾਈਟ ’minesgeologypunjab.gov.in’ ਦੀ ਤਰਜ਼ ’ਤੇ ਇਸ ਨਾਲ ਮਿਲਦੀ-ਜੁਲਦੀ ਵੈੱਬਸਾਈਟ ’minesgeologypunjab.in’ ਬਣਾ ਕੇ ਗ਼ੈਰ-ਕਾਨੂੰਨੀ ਖਣਨ ਗਤਿਵਿਧੀਆਂ ਕਰਨ ਵਾਲਿਆਂ ਨੂੰ ਸਹੂਲਤ ਦਿੰਦਾ ਸੀ। ਜ਼ਿਕਰਯੋਗ ਹੈ ਕਿ ਦੋਸ਼ੀ ਨੇ ਨਵੰਬਰ, 2024 ਵਿੱਚ ਇੱਕ ਫਰਜ਼ੀ ਵੈੱਬਸਾਈਟ ਬਣਾਈ ਸੀ, ਜੋ ਜਨਵਰੀ, 2025 ਤੱਕ ਕਾਰਜਸ਼ੀਲ ਰਹੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments