ਗੁਰਪ੍ਰੀਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਪਿੱਛਲੇ ਦਿਨੀ ਤੇਲੰਗਾਨਾ ਵਿਖੇ ਵਾਪਰੇ ਸੁਰੰਗ ਹਾਦਸੇ ਵਿੱਚ 8 ਵਿਅਕਤੀ ਮਲਬਾ ਡਿੱਗਣ ਕਾਰਨ ਸੁਰੰਗ ਵਿੱਚ ਫਸ ਗਏ ਸਨ, ਇਨ੍ਹਾਂ ‘ਚ ਤਰਨਤਾਰਨ ਦੇ ਪਿੰਡ ਚੀਮਾਂ ਕਲਾ ਦਾ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ।
ਉਨ੍ਹਾਂ ਨੂੰ ਸਹੀ ਸਲਾਮਤ ਬਾਹਰ ਕੱਢਣ ਲਈ ਉਥੋਂ ਦੇ ਪ੍ਰਸ਼ਾਸਨ ਵੱਲੋਂ ਲਗਾਤਾਰ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਸੀ। ਬੀਤੀ ਰਾਤ ਜਦ ਤੱਕ ਰੈਸਕਿਊ ਟੀਮ ਫ਼ਸੇ ਵਿਅਕਤੀ ਤੱਕ ਪਹੁੰਚ ਹੁੰਦੀ ਉਦੋਂ ਤੱਕ ਗੁਰਪ੍ਰੀਤ ਸਿੰਘ ਦੀ ਮੋਤ ਹੋ ਚੁੱਕੀ ਸੀ।
ਗੁਰਪ੍ਰੀਤ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੁਰਪ੍ਰੀਤ ਦी ਮੌਤ ਦੀ ਖ਼ਬਰ ਸੁਣਦਿਆਂ ਹੀ, ਪਿੰਡ ਦੇ ਸਰਪੰਚ ਮੋਹਨੀਸ ਕੁਮਾਰ ਮੋਨੂੰ ਚੀਮਾਂ ਅਤੇ ਪਿੰਡ ਦੇ ਹੋਰ ਲੋਕਾਂ ਵੱਲੋਂ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਸਾਹਰਾ ਸੀ, ਜਿਸ ਦੇ ਆਸਰੇ ਪਰਿਵਾਰ ਦਾ ਗੁਜ਼ਾਰਾ ਚੱਲ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਮਾਂ ਤੇ 2 ਲੜਕੀਆਂ ਛੱਡ ਗਿਆ ਹੈ।
ਗੁਰਪ੍ਰੀਤ ਦੀ ਪਤਨੀ ਨੇ ਧਾਹਾਂ ਮਾਰਦਿਆਂ ਕਿਹਾ ਕਿ ਪਿੱਛਲੇ ਇਨੇਂ ਦਿਨਾਂ ਤੋਂ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਹੈ। ਉਸਨੇ ਕਿਹਾ ਕਿ ਉਹ ਆਪਣੀਆਂ ਬੇਟੀਆਂ ਦਾ ਗੁਜ਼ਾਰਾ ਕਿਵੇਂ ਕਰੇਗੀ ਉਧਰ ਪਿੰਡ ਦੇ ਸਰਪੰਚ ਮੋਹਨੀਸ ਕੁਮਾਰ ਮੋਨੂੰ ਚੀਮਾਂ ਅਤੇ ਪਿੰਡ ਵਾਸੀਆਂ ਨੇ ਪਰਿਵਾਰ ਦੀ ਕਮਜ਼ੋਰ ਆਰਥਿਕ ਹਾਲਤ ਦੇ ਚਲਦਿਆਂ ਸਰਕਾਰ ਕੋਲੋਂ ਇਕ ਕਰੋੜ ਰੁਪਏ ਦੀ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਲੜਕੀਆਂ ਦੀ ਪੜ੍ਹਾਈ, ਪਤਨੀ ਤੇ ਮਾਂ ਨੂੰ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ ਹੈ।