Punjab ਦੀ ਪਾਕਿਸਤਾਨ ਨਾਲ 500 ਕਿਲੋਮੀਟਰ ਦੀ ਸਰਹੱਦ ਹੈ ਅਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਈ ਵਾਰ ਲਿਖਿਆ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਅਤੇ ਪਾਕਿਸਤਾਨ ਵਿਚਕਾਰ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਵਿੱਚ ਕਥਿਤ ਵਾਧੇ ‘ਤੇ ਚਰਚਾ ਕਰਨ ਲਈ ਲੋਕ ਸਭਾ ਵਿੱਚ ਮੁਲਤਵੀ ਮਤਾ ਪੇਸ਼ ਕੀਤਾ।
ਕੰਗ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 500 ਕਿਲੋਮੀਟਰ ਦੀ ਸਰਹੱਦ ਹੈ ਅਤੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਈ ਵਾਰ ਲਿਖਿਆ ਹੈ ਕਿ ਨਵੀਂ ਤਕਨਾਲੋਜੀ ਦੀ ਵਰਤੋਂ ਕਰਕੇ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ।
ਸਰਹੱਦ ‘ਤੇ ਸੁਰੱਖਿਆ ਦੀ ਜ਼ਿੰਮੇਵਾਰੀ ਬੀਐਸਐਫ ਦੀ ਹੈ ਅਤੇ ਬੀਐਸਐਫ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ। ਇਸ ਲਈ, ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਰੋਕਣ ਲਈ ਕੋਈ ਹੱਲ ਲੱਭਣਾ ਚਾਹੀਦਾ ਹੈ।
ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਨੇ ਲੋਕ ਸਭਾ ਦੇ ਸਕੱਤਰ ਜਨਰਲ ਨੂੰ ਮਤਾ ਭੇਜਿਆ ਜਿਸ ਚ ਕਿਹਾ ਕਿ ਕੰਗ ਨੇ ਕਿਹਾ, “ਮੈਂ ਸਾਡੇ ਦੇਸ਼ ‘ਚ ਅਤੇ ਖਾਸ ਕਰਕੇ ਪੰਜਾਬ ‘ਚ ਪਾਕਿਸਤਾਨ ਦੇ ਅੰਤਰਰਾਸ਼ਟਰੀ ਬਾਰਡਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਰਾਦੇ ਨਾਲ ਵਧ ਰਹੀਆਂ ਡਰੋਨ ਗਤੀਵਿਧੀਆਂ ਦੇ ਸੰਬੰਧ ‘ਚ ਮੁਲਤਵੀ ਮਤਾ ਪੇਸ਼ ਕਰਨਾ ਚਾਹੁੰਦਾ ਹਾਂ।”
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਆਪਣੀ ਚਿੰਤਾ ਪ੍ਰਗਟਾਈ ਸੀ। ਹੁਣ ਪੰਜਾਬ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਤੇ ਖੁਸ਼ਹਾਲ ਬਣਾਉਣ ਦੇ ਟੀਚੇ ਨਾਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ।